HomeSundar Gutka Baaniyaan ਗਉੜੀ ਵਾਰ ਕਬੀਰ ਜੀਉ ਕੇ Sundar Gutka Baaniyaan ਗਉੜੀ ਵਾਰ ਕਬੀਰ ਜੀਉ ਕੇ babasharichandji@gmail.com February 12, 2019 0 ੴ ਸਤਿਗੁਰ ਪ੍ਰਸਾਦਿ ॥ ਰਾਗੁ ਗਉੜੀ ਵਾਰ ਕਬੀਰ ਜੀਉ ਕੇ ੭ ॥ ਬਾਰ ਬਾਰ ਹਰਿ ਕੇ ਗੁਨ ਗਾਵਉ ॥ ਗੁਰ ਗਮਿ ਭੇਦੁ ਸੁ ਹਰਿ ਕਾ ਪਾਵਉ ॥੧॥ ਰਹਾਉ ॥ ਆਦਿਤ ਕਰੈ ਭਗਤਿ ਆਰੰਭ ॥ ਕਾਇਆ ਮੰਦਰ ਮਨਸਾ ਥੰਭ ॥ ਅਹਿਨਿਸਿ ਅਖੰਡ ਸੁਰਹੀ ਜਾਇ ॥ ਤਉ ਅਨਹਦ ਬੇਣੁ ਸਹਜ ਮਹਿ ਬਾਇ ॥੧॥ ਸੋਮਵਾਰਿ ਸਸਿ ਅੰਮ੍ਰਿਤੁ ਝਰੈ ॥ ਚਾਖਤ ਬੇਗਿ ਸਗਲ ਬਿਖ ਹਰੈ ॥ ਬਾਣੀ ਰੋਕਿਆ ਰਹੈ ਦੁਆਰ ॥ ਤਉ ਮਨੁ ਮਤਵਾਰੋ ਪੀਵਨਹਾਰ ॥੨॥ ਮੰਗਲਵਾਰੇ ਲੇ ਮਾਹੀਤਿ ॥ ਪੰਚ ਚੋਰ ਕੀ ਜਾਣੈ ਰੀਤਿ ॥ ਘਰ ਛੋਡੇਂ ਬਾਹਰਿ ਜਿਨਿ ਜਾਇ ॥ ਨਾਤਰੁ ਖਰਾ ਰਿਸੈ ਹੈ ਰਾਇ ॥੩॥ ਬੁਧਵਾਰਿ ਬੁਧਿ ਕਰੈ ਪ੍ਰਗਾਸ ॥ ਹਿਰਦੈ ਕਮਲ ਮਹਿ ਹਰਿ ਕਾ ਬਾਸ ॥ ਗੁਰ ਮਿਲਿ ਦੋਊ ਏਕ ਸਮ ਧਰੈ ॥ ਉਰਧ ਪੰਕ ਲੈ ਸੂਧਾ ਕਰੈ ॥੪॥ ਬ੍ਰਿਹਸਪਤਿ ਬਿਖਿਆ ਦੇਇ ਬਹਾਇ ॥ ਤੀਨਿ ਦੇਵ ਏਕ ਸੰਗਿ ਲਾਇ ॥ ਤੀਨਿ ਨਦੀ ਤਹ ਤ੍ਰਿਕੁਟੀ ਮਾਹਿ ॥ ਅਹਿਨਿਸਿ ਕਸਮਲ ਧੋਵਹਿ ਨਾਹਿ ॥੫॥ ਸੁਕ੍ਰਿਤੁ ਸਹਾਰੈ ਸੁ ਇਹ ਬ੍ਰਤਿ ਚੜੈ ॥ ਅਨਦਿਨ ਆਪਿ ਆਪ ਸਿਉ ਲੜੈ ॥ ਸੁਰਖੀ ਪਾਂਚਉ ਰਾਖੈ ਸਬੈ ॥ ਤਉ ਦੂਜੀ ਦ੍ਰਿਸਟਿ ਨ ਪੈਸੈ ਕਬੈ ॥੬॥ ਥਾਵਰ ਥਿਰੁ ਕਰਿ ਰਾਖੈ ਸੋਇ ॥ ਜੋਤਿ ਦੀ ਵਟੀ ਘਟ ਮਹਿ ਜੋਇ ॥ ਬਾਹਰਿ ਭੀਤਰਿ ਭਇਆ ਪ੍ਰਗਾਸੁ ॥ ਤਬ ਹੂਆ ਸਗਲ ਕਰਮ ਕਾ ਨਾਸੁ ॥੭॥ ਜਬ ਲਗੁ ਘਟ ਮਹਿ ਦੂਜੀ ਆਨ ॥ ਤਉ ਲਉ ਮਹਲਿ ਨ ਲਾਭੈ ਜਾਨ ॥ ਰਮਤ ਰਾਮ ਸਿਉ ਲਾਗੋ ਰੰਗੁ ॥ ਕਹਿ ਕਬੀਰ ਤਬ ਨਿਰਮਲ ਅੰਗ ॥੮॥੧॥ Tags Sundar Gutka Baaniyaan Newer Older