ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ
ੴ ਸਤਿਗੁਰ ਪ੍ਰਸਾਦਿ ॥
ਸਲੋਕੁ ਮਃ ੩ ॥
ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥
ਗੁਰ ਕੈ ਭਾਣੈ ਜੋ ਚਲੈ ਤਾਂ ਜੀਵਣ ਪਦਵੀ ਪਾਹਿ ॥
ਓਇ ਸਦਾ ਸਦਾ ਜਨ ਜੀਵਤੇ ਜੋ ਹਰਿ ਚਰਣੀ ਚਿਤੁ ਲਾਹਿ ॥
ਨਾਨਕ ਨਦਰੀ ਮਨਿ ਵਸੈ ਗੁਰਮੁਖਿ ਸਹਜਿ ਸਮਾਹਿ ॥੧॥
ਮਃ ੩ ॥
ਅੰਦਰਿ ਸਹਸਾ ਦੁਖੁ ਹੈ ਆਪੈ ਸਿਰਿ ਧੰਧੈ ਮਾਰ ॥
ਦੂਜੈ ਭਾਇ ਸੁਤੇ ਕਬਹਿ ਨ ਜਾਗਹਿ ਮਾਇਆ ਮੋਹ ਪਿਆਰ ॥
ਨਾਮੁ ਨ ਚੇਤਹਿ ਸਬਦੁ ਨ ਵੀਚਾਰਹਿ ਇਹੁ ਮਨਮੁਖ ਕਾ ਆਚਾਰੁ ॥
ਹਰਿ ਨਾਮੁ ਨ ਪਾਇਆ ਜਨਮੁ ਬਿਰਥਾ ਗਵਾਇਆ ਨਾਨਕ ਜਮੁ ਮਾਰਿ ਕਰੇ ਖੁਆਰ ॥੨॥
ਪਉੜੀ ॥
ਆਪਣਾ ਆਪੁ ਉਪਾਇਓਨੁ ਤਦਹੁ ਹੋਰੁ ਨ ਕੋਈ ॥
ਮਤਾ ਮਸੂਰਤਿ ਆਪਿ ਕਰੇ ਜੋ ਕਰੇ ਸੁ ਹੋਈ ॥
ਤਦਹੁ ਆਕਾਸੁ ਨ ਪਾਤਾਲੁ ਹੈ ਨਾ ਤ੍ਰੈ ਲੋਈ ॥
ਤਦਹੁ ਆਪੇ ਆਪਿ ਨਿਰੰਕਾਰੁ ਹੈ ਨਾ ਓਪਤਿ ਹੋਈ ॥
ਜਿਉ ਤਿਸੁ ਭਾਵੈ ਤਿਵੈ ਕਰੇ ਤਿਸੁ ਬਿਨੁ ਅਵਰੁ ਨ ਕੋਈ ॥੧॥
ਸਲੋਕੁ ਮਃ ੩ ॥
ਸਾਹਿਬੁ ਮੇਰਾ ਸਦਾ ਹੈ ਦਿਸੈ ਸਬਦੁ ਕਮਾਇ ॥
ਓਹੁ ਅਉਹਾਣੀ ਕਦੇ ਨਾਹਿ ਨਾ ਆਵੈ ਨਾ ਜਾਇ ॥
ਸਦਾ ਸਦਾ ਸੋ ਸੇਵੀਐ ਜੋ ਸਭ ਮਹਿ ਰਹੈ ਸਮਾਇ ॥
ਅਵਰੁ ਦੂਜਾ ਕਿਉ ਸੇਵੀਐ ਜੰਮੈ ਤੈ ਮਰਿ ਜਾਇ ॥
ਨਿਹਫਲੁ ਤਿਨ ਕਾ ਜੀਵਿਆ ਜਿ ਖਸਮੁ ਨ ਜਾਣਹਿ ਆਪਣਾ ਅਵਰੀ ਕਉ ਚਿਤੁ ਲਾਇ ॥
ਨਾਨਕ ਏਵ ਨ ਜਾਪਈ ਕਰਤਾ ਕੇਤੀ ਦੇਇ ਸਜਾਇ ॥੧॥
ਮਃ ੩ ॥
ਸਚਾ ਨਾਮੁ ਧਿਆਈਐ ਸਭੋ ਵਰਤੈ ਸਚੁ ॥
ਨਾਨਕ ਹੁਕਮੁ ਬੁਝਿ ਪਰਵਾਣੁ ਹੋਇ ਤਾ ਫਲੁ ਪਾਵੈ ਸਚੁ ॥
ਕਥਨੀ ਬਦਨੀ ਕਰਤਾ ਫਿਰੈ ਹੁਕਮੈ ਮੂਲਿ ਨ ਬੁਝਈ ਅੰਧਾ ਕਚੁ ਨਿਕਚੁ ॥੨॥
ਪਉੜੀ ॥
ਸੰਜੋਗੁ ਵਿਜੋਗੁ ਉਪਾਇਓਨੁ ਸ੍ਰਿਸਟੀ ਕਾ ਮੂਲੁ ਰਚਾਇਆ ॥
ਹੁਕਮੀ ਸ੍ਰਿਸਟਿ ਸਾਜੀਅਨੁ ਜੋਤੀ ਜੋਤਿ ਮਿਲਾਇਆ ॥
ਜੋਤੀ ਹੂੰ ਸਭੁ ਚਾਨਣਾ ਸਤਿਗੁਰਿ ਸਬਦੁ ਸੁਣਾਇਆ ॥
ਬ੍ਰਹਮਾ ਬਿਸਨੁ ਮਹੇਸੁ ਤ੍ਰੈ ਗੁਣ ਸਿਰਿ ਧੰਧੈ ਲਾਇਆ ॥
ਮਾਇਆ ਕਾ ਮੂਲੁ ਰਚਾਇਓਨੁ ਤੁਰੀਆ ਸੁਖੁ ਪਾਇਆ ॥੨॥
ਸਲੋਕੁ ਮਃ ੩ ॥
ਸੋ ਜਪੁ ਸੋ ਤਪੁ ਜਿ ਸਤਿਗੁਰ ਭਾਵੈ ॥
ਸਤਿਗੁਰ ਕੈ ਭਾਣੈ ਵਡਿਆਈ ਪਾਵੈ ॥
ਨਾਨਕ ਆਪੁ ਛੋਡਿ ਗੁਰ ਮਾਹਿ ਸਮਾਵੈ ॥੧॥
ਮਃ ੩ ॥
ਗੁਰ ਕੀ ਸਿਖ ਕੋ ਵਿਰਲਾ ਲੇਵੈ ॥
ਨਾਨਕ ਜਿਸੁ ਆਪਿ ਵਡਿਆਈ ਦੇਵੈ ॥੨॥
ਪਉੜੀ ॥
ਮਾਇਆ ਮੋਹੁ ਅਗਿਆਨੁ ਹੈ ਬਿਖਮੁ ਅਤਿ ਭਾਰੀ ॥
ਪਥਰ ਪਾਪ ਬਹੁ ਲਦਿਆ ਕਿਉ ਤਰੀਐ ਤਾਰੀ ॥
ਅਨਦਿਨੁ ਭਗਤੀ ਰਤਿਆ ਹਰਿ ਪਾਰਿ ਉਤਾਰੀ ॥
ਗੁਰ ਸਬਦੀ ਮਨੁ ਨਿਰਮਲਾ ਹਉਮੈ ਛਡਿ ਵਿਕਾਰੀ ॥
ਹਰਿ ਹਰਿ ਨਾਮੁ ਧਿਆਈਐ ਹਰਿ ਹਰਿ ਨਿਸਤਾਰੀ ॥੩॥
ਸਲੋਕੁ ॥
ਕਬੀਰ ਮੁਕਤਿ ਦੁਆਰਾ ਸੰਕੁੜਾ ਰਾਈ ਦਸਵੈ ਭਾਇ ॥
ਮਨੁ ਤਉ ਮੈਗਲੁ ਹੋਇ ਰਹਾ ਨਿਕਸਿਆ ਕਿਉ ਕਰਿ ਜਾਇ ॥
ਐਸਾ ਸਤਿਗੁਰੁ ਜੇ ਮਿਲੈ ਤੁਠਾ ਕਰੇ ਪਸਾਉ ॥
ਮੁਕਤਿ ਦੁਆਰਾ ਮੋਕਲਾ ਸਹਜੇ ਆਵਉ ਜਾਉ ॥੧॥
ਮਃ ੩ ॥
ਨਾਨਕ ਮੁਕਤਿ ਦੁਆਰਾ ਅਤਿ ਨੀਕਾ ਨਾਨ੍ਹਾ ਹੋਇ ਸੁ ਜਾਇ ॥
ਹਉਮੈ ਮਨੁ ਅਸਥੂਲੁ ਹੈ ਕਿਉ ਕਰਿ ਵਿਚੁ ਦੇ ਜਾਇ ॥
ਸਤਿਗੁਰ ਮਿਲਿਐ ਹਉਮੈ ਗਈ ਜੋਤਿ ਰਹੀ ਸਭ ਆਇ ॥
ਇਹੁ ਜੀਉ ਸਦਾ ਮੁਕਤੁ ਹੈ ਸਹਜੇ ਰਹਿਆ ਸਮਾਇ ॥੨॥
ਪਉੜੀ ॥
ਪ੍ਰਭਿ ਸੰਸਾਰੁ ਉਪਾਇ ਕੈ ਵਸਿ ਆਪਣੈ ਕੀਤਾ ॥
ਗਣਤੈ ਪ੍ਰਭੂ ਨ ਪਾਈਐ ਦੂਜੈ ਭਰਮੀਤਾ ॥
ਸਤਿਗੁਰ ਮਿਲਿਐ ਜੀਵਤੁ ਮਰੈ ਬੁਝਿ ਸਚਿ ਸਮੀਤਾ ॥
ਸਬਦੇ ਹਉਮੈ ਖੋਈਐ ਹਰਿ ਮੇਲਿ ਮਿਲੀਤਾ ॥
ਸਭ ਕਿਛੁ ਜਾਣੈ ਕਰੇ ਆਪਿ ਆਪੇ ਵਿਗਸੀਤਾ ॥੪॥
ਸਲੋਕੁ ਮਃ ੩ ॥
ਸਤਿਗੁਰ ਸਿਉ ਚਿਤੁ ਨ ਲਾਇਓ ਨਾਮੁ ਨ ਵਸਿਓ ਮਨਿ ਆਇ ॥
ਧ੍ਰਿਗੁ ਇਵੇਹਾ ਜੀਵਿਆ ਕਿਆ ਜੁਗ ਮਹਿ ਪਾਇਆ ਆਇ ॥
ਮਾਇਆ ਖੋਟੀ ਰਾਸਿ ਹੈ ਏਕ ਚਸੇ ਮਹਿ ਪਾਜੁ ਲਹਿ ਜਾਇ ॥
ਹਥਹੁ ਛੁੜਕੀ ਤਨੁ ਸਿਆਹੁ ਹੋਇ ਬਦਨੁ ਜਾਇ ਕੁਮਲਾਇ ॥
ਜਿਨ ਸਤਿਗੁਰ ਸਿਉ ਚਿਤੁ ਲਾਇਆ ਤਿਨ੍ਹ ਸੁਖੁ ਵਸਿਆ ਮਨਿ ਆਇ ॥
ਹਰਿ ਨਾਮੁ ਧਿਆਵਹਿ ਰੰਗ ਸਿਉ ਹਰਿ ਨਾਮਿ ਰਹੇ ਲਿਵ ਲਾਇ ॥
ਨਾਨਕ ਸਤਿਗੁਰ ਸੋ ਧਨੁ ਸਉਪਿਆ ਜਿ ਜੀਅ ਮਹਿ ਰਹਿਆ ਸਮਾਇ ॥
ਰੰਗੁ ਤਿਸੈ ਕਉ ਅਗਲਾ ਵੰਨੀ ਚੜੈ ਚੜਾਇ ॥੧॥
ਮਃ ੩ ॥
ਮਾਇਆ ਹੋਈ ਨਾਗਨੀ ਜਗਤਿ ਰਹੀ ਲਪਟਾਇ ॥
ਇਸ ਕੀ ਸੇਵਾ ਜੋ ਕਰੇ ਤਿਸ ਹੀ ਕਉ ਫਿਰਿ ਖਾਇ ॥
ਗੁਰਮੁਖਿ ਕੋਈ ਗਾਰੜੂ ਤਿਨਿ ਮਲਿ ਦਲਿ ਲਾਈ ਪਾਇ ॥
ਨਾਨਕ ਸੇਈ ਉਬਰੇ ਜਿ ਸਚਿ ਰਹੇ ਲਿਵ ਲਾਇ ॥੨॥
ਪਉੜੀ ॥
ਢਾਢੀ ਕਰੇ ਪੁਕਾਰ ਪ੍ਰਭੂ ਸੁਣਾਇਸੀ ॥
ਅੰਦਰਿ ਧੀਰਕ ਹੋਇ ਪੂਰਾ ਪਾਇਸੀ ॥
ਜੋ ਧੁਰਿ ਲਿਖਿਆ ਲੇਖੁ ਸੇ ਕਰਮ ਕਮਾਇਸੀ ॥
ਜਾ ਹੋਵੈ ਖਸਮੁ ਦਇਆਲੁ ਤਾ ਮਹਲੁ ਘਰੁ ਪਾਇਸੀ ॥
ਸੋ ਪ੍ਰਭੁ ਮੇਰਾ ਅਤਿ ਵਡਾ ਗੁਰਮੁਖਿ ਮੇਲਾਇਸੀ ॥੫॥
ਸਲੋਕ ਮਃ ੩ ॥
ਸਭਨਾ ਕਾ ਸਹੁ ਏਕੁ ਹੈ ਸਦ ਹੀ ਰਹੈ ਹਜੂਰਿ ॥
ਨਾਨਕ ਹੁਕਮੁ ਨ ਮੰਨਈ ਤਾ ਘਰ ਹੀ ਅੰਦਰਿ ਦੂਰਿ ॥
ਹੁਕਮੁ ਭੀ ਤਿਨ੍ਹਾ ਮਨਾਇਸੀ ਜਿਨ੍ਹ ਕਉ ਨਦਰਿ ਕਰੇਇ ॥
ਹੁਕਮੁ ਮੰਨਿ ਸੁਖੁ ਪਾਇਆ ਪ੍ਰੇਮ ਸੁਹਾਗਣਿ ਹੋਇ ॥੧॥
ਮਃ ੩ ॥
ਰੈਣਿ ਸਬਾਈ ਜਲਿ ਮੁਈ ਕੰਤ ਨ ਲਾਇਓ ਭਾਉ ॥
ਨਾਨਕ ਸੁਖਿ ਵਸਨਿ ਸੋੁਹਾਗਣੀ ਜਿਨ੍ਹ ਪਿਆਰਾ ਪੁਰਖੁ ਹਰਿ ਰਾਉ ॥੨॥
ਪਉੜੀ ॥
ਸਭੁ ਜਗੁ ਫਿਰਿ ਮੈ ਦੇਖਿਆ ਹਰਿ ਇਕੋ ਦਾਤਾ ॥
ਉਪਾਇ ਕਿਤੈ ਨ ਪਾਈਐ ਹਰਿ ਕਰਮ ਬਿਧਾਤਾ ॥
ਗੁਰ ਸਬਦੀ ਹਰਿ ਮਨਿ ਵਸੈ ਹਰਿ ਸਹਜੇ ਜਾਤਾ ॥
ਅੰਦਰਹੁ ਤ੍ਰਿਸਨਾ ਅਗਨਿ ਬੁਝੀ ਹਰਿ ਅੰਮ੍ਰਿਤ ਸਰਿ ਨਾਤਾ ॥
ਵਡੀ ਵਡਿਆਈ ਵਡੇ ਕੀ ਗੁਰਮੁਖਿ ਬੋਲਾਤਾ ॥੬॥
ਸਲੋਕੁ ਮਃ ੩ ॥
ਕਾਇਆ ਹੰਸ ਕਿਆ ਪ੍ਰੀਤਿ ਹੈ ਜਿ ਪਇਆ ਹੀ ਛਡਿ ਜਾਇ ॥
ਏਸ ਨੋ ਕੂੜੁ ਬੋਲਿ ਕਿ ਖਵਾਲੀਐ ਜਿ ਚਲਦਿਆ ਨਾਲਿ ਨ ਜਾਇ ॥
ਕਾਇਆ ਮਿਟੀ ਅੰਧੁ ਹੈ ਪਉਣੈ ਪੁਛਹੁ ਜਾਇ ॥
ਹਉ ਤਾ ਮਾਇਆ ਮੋਹਿਆ ਫਿਰਿ ਫਿਰਿ ਆਵਾ ਜਾਇ ॥
ਨਾਨਕ ਹੁਕਮੁ ਨ ਜਾਤੋ ਖਸਮ ਕਾ ਜਿ ਰਹਾ ਸਚਿ ਸਮਾਇ ॥੧॥
ਮਃ ੩ ॥
ਏਕੋ ਨਿਹਚਲ ਨਾਮ ਧਨੁ ਹੋਰੁ ਧਨੁ ਆਵੈ ਜਾਇ ॥
ਇਸੁ ਧਨ ਕਉ ਤਸਕਰੁ ਜੋਹਿ ਨ ਸਕਈ ਨਾ ਓਚਕਾ ਲੈ ਜਾਇ ॥
ਇਹੁ ਹਰਿ ਧਨੁ ਜੀਐ ਸੇਤੀ ਰਵਿ ਰਹਿਆ ਜੀਐ ਨਾਲੇ ਜਾਇ ॥
ਪੂਰੇ ਗੁਰ ਤੇ ਪਾਈਐ ਮਨਮੁਖਿ ਪਲੈ ਨ ਪਾਇ ॥
ਧਨੁ ਵਾਪਾਰੀ ਨਾਨਕਾ ਜਿਨ੍ਹਾ ਨਾਮ ਧਨੁ ਖਟਿਆ ਆਇ ॥੨॥
ਪਉੜੀ ॥
ਮੇਰਾ ਸਾਹਿਬੁ ਅਤਿ ਵਡਾ ਸਚੁ ਗਹਿਰ ਗੰਭੀਰਾ ॥
ਸਭੁ ਜਗੁ ਤਿਸ ਕੈ ਵਸਿ ਹੈ ਸਭੁ ਤਿਸ ਕਾ ਚੀਰਾ ॥
ਗੁਰ ਪਰਸਾਦੀ ਪਾਈਐ ਨਿਹਚਲੁ ਧਨੁ ਧੀਰਾ ॥
ਕਿਰਪਾ ਤੇ ਹਰਿ ਮਨਿ ਵਸੈ ਭੇਟੈ ਗੁਰੁ ਸੂਰਾ ॥
ਗੁਣਵੰਤੀ ਸਾਲਾਹਿਆ ਸਦਾ ਥਿਰੁ ਨਿਹਚਲੁ ਹਰਿ ਪੂਰਾ ॥੭॥
ਸਲੋਕੁ ਮਃ ੩ ॥
ਧ੍ਰਿਗੁ ਤਿਨ੍ਹਾ ਦਾ ਜੀਵਿਆ ਜੋ ਹਰਿ ਸੁਖੁ ਪਰਹਰਿ ਤਿਆਗਦੇ ਦੁਖੁ ਹਉਮੈ ਪਾਪ ਕਮਾਇ ॥
ਮਨਮੁਖ ਅਗਿਆਨੀ ਮਾਇਆ ਮੋਹਿ ਵਿਆਪੇ ਤਿਨ੍ਹ ਬੂਝ ਨ ਕਾਈ ਪਾਇ ॥
ਹਲਤਿ ਪਲਤਿ ਓਇ ਸੁਖੁ ਨ ਪਾਵਹਿ ਅੰਤਿ ਗਏ ਪਛੁਤਾਇ ॥
ਗੁਰ ਪਰਸਾਦੀ ਕੋ ਨਾਮੁ ਧਿਆਏ ਤਿਸੁ ਹਉਮੈ ਵਿਚਹੁ ਜਾਇ ॥
ਨਾਨਕ ਜਿਸੁ ਪੂਰਬਿ ਹੋਵੈ ਲਿਖਿਆ ਸੋ ਗੁਰ ਚਰਣੀ ਆਇ ਪਾਇ ॥੧॥
ਮਃ ੩ ॥
ਮਨਮੁਖੁ ਊਧਾ ਕਉਲੁ ਹੈ ਨਾ ਤਿਸੁ ਭਗਤਿ ਨ ਨਾਉ ॥
ਸਕਤੀ ਅੰਦਰਿ ਵਰਤਦਾ ਕੂੜੁ ਤਿਸ ਕਾ ਹੈ ਉਪਾਉ ॥
ਤਿਸ ਕਾ ਅੰਦਰੁ ਚਿਤੁ ਨ ਭਿਜਈ ਮੁਖਿ ਫੀਕਾ ਆਲਾਉ ॥
ਓਇ ਧਰਮਿ ਰਲਾਏ ਨਾ ਰਲਨਿ੍ਹ ਓਨਾ ਅੰਦਰਿ ਕੂੜੁ ਸੁਆਉ ॥
ਨਾਨਕ ਕਰਤੈ ਬਣਤ ਬਣਾਈ ਮਨਮੁਖ ਕੂੜੁ ਬੋਲਿ ਬੋਲਿ ਡੁਬੇ ਗੁਰਮੁਖਿ ਤਰੇ ਜਪਿ ਹਰਿ ਨਾਉ ॥੨॥
ਪਉੜੀ ॥
ਬਿਨੁ ਬੂਝੇ ਵਡਾ ਫੇਰੁ ਪਇਆ ਫਿਰਿ ਆਵੈ ਜਾਈ ॥
ਸਤਿਗੁਰ ਕੀ ਸੇਵਾ ਨ ਕੀਤੀਆ ਅੰਤਿ ਗਇਆ ਪਛੁਤਾਈ ॥
ਆਪਣੀ ਕਿਰਪਾ ਕਰੇ ਗੁਰੁ ਪਾਈਐ ਵਿਚਹੁ ਆਪੁ ਗਵਾਈ ॥
ਤ੍ਰਿਸਨਾ ਭੁਖ ਵਿਚਹੁ ਉਤਰੈ ਸੁਖੁ ਵਸੈ ਮਨਿ ਆਈ ॥
ਸਦਾ ਸਦਾ ਸਾਲਾਹੀਐ ਹਿਰਦੈ ਲਿਵ ਲਾਈ ॥੮॥
ਸਲੋਕੁ ਮਃ ੩ ॥
ਜਿ ਸਤਿਗੁਰੁ ਸੇਵੇ ਆਪਣਾ ਤਿਸ ਨੋ ਪੂਜੇ ਸਭੁ ਕੋਇ ॥
ਸਭਨਾ ਉਪਾਵਾ ਸਿਰਿ ਉਪਾਉ ਹੈ ਹਰਿ ਨਾਮੁ ਪਰਾਪਤਿ ਹੋਇ ॥
ਅੰਤਰਿ ਸੀਤਲ ਸਾਤਿ ਵਸੈ ਜਪਿ ਹਿਰਦੈ ਸਦਾ ਸੁਖੁ ਹੋਇ ॥
ਅੰਮ੍ਰਿਤੁ ਖਾਣਾ ਅੰਮ੍ਰਿਤੁ ਪੈਨਣਾ ਨਾਨਕ ਨਾਮੁ ਵਡਾਈ ਹੋਇ ॥੧॥
ਮਃ ੩ ॥
ਏ ਮਨ ਗੁਰ ਕੀ ਸਿਖ ਸੁਣਿ ਹਰਿ ਪਾਵਹਿ ਗੁਣੀ ਨਿਧਾਨੁ ॥
ਹਰਿ ਸੁਖਦਾਤਾ ਮਨਿ ਵਸੈ ਹਉਮੈ ਜਾਇ ਗੁਮਾਨੁ ॥
ਨਾਨਕ ਨਦਰੀ ਪਾਈਐ ਤਾ ਅਨਦਿਨੁ ਲਾਗੈ ਧਿਆਨੁ ॥੨॥
ਪਉੜੀ ॥
ਸਤੁ ਸੰਤੋਖੁ ਸਭੁ ਸਚੁ ਹੈ ਗੁਰਮੁਖਿ ਪਵਿਤਾ ॥
ਅੰਦਰਹੁ ਕਪਟੁ ਵਿਕਾਰੁ ਗਇਆ ਮਨੁ ਸਹਜੇ ਜਿਤਾ ॥
ਤਹ ਜੋਤਿ ਪ੍ਰਗਾਸੁ ਅਨੰਦ ਰਸੁ ਅਗਿਆਨੁ ਗਵਿਤਾ ॥
ਅਨਦਿਨੁ ਹਰਿ ਕੇ ਗੁਣ ਰਵੈ ਗੁਣ ਪਰਗਟੁ ਕਿਤਾ ॥
ਸਭਨਾ ਦਾਤਾ ਏਕੁ ਹੈ ਇਕੋ ਹਰਿ ਮਿਤਾ ॥੯॥
ਸਲੋਕੁ ਮਃ ੩ ॥
ਬ੍ਰਹਮੁ ਬਿੰਦੇ ਸੋ ਬ੍ਰਾਹਮਣੁ ਕਹੀਐ ਜਿ ਅਨਦਿਨੁ ਹਰਿ ਲਿਵ ਲਾਏ ॥
ਸਤਿਗੁਰ ਪੁਛੈ ਸਚੁ ਸੰਜਮੁ ਕਮਾਵੈ ਹਉਮੈ ਰੋਗੁ ਤਿਸੁ ਜਾਏ ॥
ਹਰਿ ਗੁਣ ਗਾਵੈ ਗੁਣ ਸੰਗ੍ਰਹੈ ਜੋਤੀ ਜੋਤਿ ਮਿਲਾਏ ॥
ਇਸੁ ਜੁਗ ਮਹਿ ਕੋ ਵਿਰਲਾ ਬ੍ਰਹਮ ਗਿਆਨੀ ਜਿ ਹਉਮੈ ਮੇਟਿ ਸਮਾਏ ॥
ਨਾਨਕ ਤਿਸ ਨੋ ਮਿਲਿਆ ਸਦਾ ਸੁਖੁ ਪਾਈਐ ਜਿ ਅਨਦਿਨੁ ਹਰਿ ਨਾਮੁ ਧਿਆਏ ॥੧॥
ਮਃ ੩ ॥
ਅੰਤਰਿ ਕਪਟੁ ਮਨਮੁਖ ਅਗਿਆਨੀ ਰਸਨਾ ਝੂਠੁ ਬੋਲਾਇ ॥
ਕਪਟਿ ਕੀਤੈ ਹਰਿ ਪੁਰਖੁ ਨ ਭੀਜੈ ਨਿਤ ਵੇਖੈ ਸੁਣੈ ਸੁਭਾਇ ॥
ਦੂਜੈ ਭਾਇ ਜਾਇ ਜਗੁ ਪਰਬੋਧੈ ਬਿਖੁ ਮਾਇਆ ਮੋਹ ਸੁਆਇ ॥
ਇਤੁ ਕਮਾਣੈ ਸਦਾ ਦੁਖੁ ਪਾਵੈ ਜੰਮੈ ਮਰੈ ਫਿਰਿ ਆਵੈ ਜਾਇ ॥
ਸਹਸਾ ਮੂਲਿ ਨ ਚੁਕਈ ਵਿਚਿ ਵਿਸਟਾ ਪਚੈ ਪਚਾਇ ॥
ਜਿਸ ਨੋ ਕ੍ਰਿਪਾ ਕਰੇ ਮੇਰਾ ਸੁਆਮੀ ਤਿਸੁ ਗੁਰ ਕੀ ਸਿਖ ਸੁਣਾਇ ॥
ਹਰਿ ਨਾਮੁ ਧਿਆਵੈ ਹਰਿ ਨਾਮੋ ਗਾਵੈ ਹਰਿ ਨਾਮੋ ਅੰਤਿ ਛਡਾਇ ॥੨॥
ਪਉੜੀ ॥
ਜਿਨਾ ਹੁਕਮੁ ਮਨਾਇਓਨੁ ਤੇ ਪੂਰੇ ਸੰਸਾਰਿ ॥
ਸਾਹਿਬੁ ਸੇਵਨਿ੍ਹ ਆਪਣਾ ਪੂਰੈ ਸਬਦਿ ਵੀਚਾਰਿ ॥
ਹਰਿ ਕੀ ਸੇਵਾ ਚਾਕਰੀ ਸਚੈ ਸਬਦਿ ਪਿਆਰਿ ॥
ਹਰਿ ਕਾ ਮਹਲੁ ਤਿਨ੍ਹੀ ਪਾਇਆ ਜਿਨ੍ਹ ਹਉਮੈ ਵਿਚਹੁ ਮਾਰਿ ॥
ਨਾਨਕ ਗੁਰਮੁਖਿ ਮਿਲਿ ਰਹੇ ਜਪਿ ਹਰਿ ਨਾਮਾ ਉਰ ਧਾਰਿ ॥੧੦॥
ਸਲੋਕੁ ਮਃ ੩ ॥
ਗੁਰਮੁਖਿ ਧਿਆਨ ਸਹਜ ਧੁਨਿ ਉਪਜੈ ਸਚਿ ਨਾਮਿ ਚਿਤੁ ਲਾਇਆ ॥
ਗੁਰਮੁਖਿ ਅਨਦਿਨੁ ਰਹੈ ਰੰਗਿ ਰਾਤਾ ਹਰਿ ਕਾ ਨਾਮੁ ਮਨਿ ਭਾਇਆ ॥
ਗੁਰਮੁਖਿ ਹਰਿ ਵੇਖਹਿ ਗੁਰਮੁਖਿ ਹਰਿ ਬੋਲਹਿ ਗੁਰਮੁਖਿ ਹਰਿ ਸਹਜਿ ਰੰਗੁ ਲਾਇਆ ॥
ਨਾਨਕ ਗੁਰਮੁਖਿ ਗਿਆਨੁ ਪਰਾਪਤਿ ਹੋਵੈ ਤਿਮਰ ਅਗਿਆਨੁ ਅਧੇਰੁ ਚੁਕਾਇਆ ॥
ਜਿਸ ਨੋ ਕਰਮੁ ਹੋਵੈ ਧੁਰਿ ਪੂਰਾ ਤਿਨਿ ਗੁਰਮੁਖਿ ਹਰਿ ਨਾਮੁ ਧਿਆਇਆ ॥੧॥
ਮਃ ੩ ॥
ਸਤਿਗੁਰੁ ਜਿਨਾ ਨ ਸੇਵਿਓ ਸਬਦਿ ਨ ਲਗੋ ਪਿਆਰੁ ॥
ਸਹਜੇ ਨਾਮੁ ਨ ਧਿਆਇਆ ਕਿਤੁ ਆਇਆ ਸੰਸਾਰਿ ॥
ਫਿਰਿ ਫਿਰਿ ਜੂਨੀ ਪਾਈਐ ਵਿਸਟਾ ਸਦਾ ਖੁਆਰੁ ॥
ਕੂੜੈ ਲਾਲਚਿ ਲਗਿਆ ਨਾ ਉਰਵਾਰੁ ਨ ਪਾਰੁ ॥
ਨਾਨਕ ਗੁਰਮੁਖਿ ਉਬਰੇ ਜਿ ਆਪਿ ਮੇਲੇ ਕਰਤਾਰਿ ॥੨॥
ਪਉੜੀ ॥
ਭਗਤ ਸਚੈ ਦਰਿ ਸੋਹਦੇ ਸਚੈ ਸਬਦਿ ਰਹਾਏ ॥
ਹਰਿ ਕੀ ਪ੍ਰੀਤਿ ਤਿਨ ਊਪਜੀ ਹਰਿ ਪ੍ਰੇਮ ਕਸਾਏ ॥
ਹਰਿ ਰੰਗਿ ਰਹਹਿ ਸਦਾ ਰੰਗਿ ਰਾਤੇ ਰਸਨਾ ਹਰਿ ਰਸੁ ਪਿਆਏ ॥
ਸਫਲੁ ਜਨਮੁ ਜਿਨ੍ਹੀ ਗੁਰਮੁਖਿ ਜਾਤਾ ਹਰਿ ਜੀਉ ਰਿਦੈ ਵਸਾਏ ॥
ਬਾਝੁ ਗੁਰੂ ਫਿਰੈ ਬਿਲਲਾਦੀ ਦੂਜੈ ਭਾਇ ਖੁਆਏ ॥੧੧॥
ਸਲੋਕੁ ਮਃ ੩ ॥
ਕਲਿਜੁਗ ਮਹਿ ਨਾਮੁ ਨਿਧਾਨੁ ਭਗਤੀ ਖਟਿਆ ਹਰਿ ਉਤਮ ਪਦੁ ਪਾਇਆ ॥
ਸਤਿਗੁਰ ਸੇਵਿ ਹਰਿ ਨਾਮੁ ਮਨਿ ਵਸਾਇਆ ਅਨਦਿਨੁ ਨਾਮੁ ਧਿਆਇਆ ॥
ਵਿਚੇ ਗ੍ਰਿਹ ਗੁਰ ਬਚਨਿ ਉਦਾਸੀ ਹਉਮੈ ਮੋਹੁ ਜਲਾਇਆ ॥
ਆਪਿ ਤਰਿਆ ਕੁਲ ਜਗਤੁ ਤਰਾਇਆ ਧੰਨੁ ਜਣੇਦੀ ਮਾਇਆ ॥
ਐਸਾ ਸਤਿਗੁਰੁ ਸੋਈ ਪਾਏ ਜਿਸੁ ਧੁਰਿ ਮਸਤਕਿ ਹਰਿ ਲਿਖਿ ਪਾਇਆ ॥
ਜਨ ਨਾਨਕ ਬਲਿਹਾਰੀ ਗੁਰ ਆਪਣੇ ਵਿਟਹੁ ਜਿਨਿ ਭ੍ਰਮਿ ਭੁਲਾ ਮਾਰਗਿ ਪਾਇਆ ॥੧॥
ਮਃ ੩ ॥
ਤ੍ਰੈ ਗੁਣ ਮਾਇਆ ਵੇਖਿ ਭੁਲੇ ਜਿਉ ਦੇਖਿ ਦੀਪਕਿ ਪਤੰਗ ਪਚਾਇਆ ॥
ਪੰਡਿਤ ਭੁਲਿ ਭੁਲਿ ਮਾਇਆ ਵੇਖਹਿ ਦਿਖਾ ਕਿਨੈ ਕਿਹੁ ਆਣਿ ਚੜਾਇਆ ॥
ਦੂਜੈ ਭਾਇ ਪੜਹਿ ਨਿਤ ਬਿਖਿਆ ਨਾਵਹੁ ਦਯਿ ਖੁਆਇਆ ॥
ਜੋਗੀ ਜੰਗਮ ਸੰਨਿਆਸੀ ਭੁਲੇ ਓਨ੍ਹਾ ਅਹੰਕਾਰੁ ਬਹੁ ਗਰਬੁ ਵਧਾਇਆ ॥
ਛਾਦਨੁ ਭੋਜਨੁ ਨ ਲੈਹੀ ਸਤ ਭਿਖਿਆ ਮਨਹਠਿ ਜਨਮੁ ਗਵਾਇਆ ॥
ਏਤੜਿਆ ਵਿਚਹੁ ਸੋ ਜਨੁ ਸਮਧਾ ਜਿਨਿ ਗੁਰਮੁਖਿ ਨਾਮੁ ਧਿਆਇਆ ॥
ਜਨ ਨਾਨਕ ਕਿਸ ਨੋ ਆਖਿ ਸੁਣਾਈਐ ਜਾ ਕਰਦੇ ਸਭਿ ਕਰਾਇਆ ॥੨॥
ਪਉੜੀ ॥
ਮਾਇਆ ਮੋਹੁ ਪਰੇਤੁ ਹੈ ਕਾਮੁ ਕ੍ਰੋਧੁ ਅਹੰਕਾਰਾ ॥
ਏਹ ਜਮ ਕੀ ਸਿਰਕਾਰ ਹੈ ਏਨ੍ਹਾ ਉਪਰਿ ਜਮ ਕਾ ਡੰਡੁ ਕਰਾਰਾ ॥
ਮਨਮੁਖ ਜਮ ਮਗਿ ਪਾਈਅਨਿ੍ਹ ਜਿਨ੍ਹ ਦੂਜਾ ਭਾਉ ਪਿਆਰਾ ॥
ਜਮ ਪੁਰਿ ਬਧੇ ਮਾਰੀਅਨਿ ਕੋ ਸੁਣੈ ਨ ਪੂਕਾਰਾ ॥
ਜਿਸ ਨੋ ਕ੍ਰਿਪਾ ਕਰੇ ਤਿਸੁ ਗੁਰੁ ਮਿਲੈ ਗੁਰਮੁਖਿ ਨਿਸਤਾਰਾ ॥੧੨॥
ਸਲੋਕੁ ਮਃ ੩ ॥
ਹਉਮੈ ਮਮਤਾ ਮੋਹਣੀ ਮਨਮੁਖਾ ਨੋ ਗਈ ਖਾਇ ॥
ਜੋ ਮੋਹਿ ਦੂਜੈ ਚਿਤੁ ਲਾਇਦੇ ਤਿਨਾ ਵਿਆਪਿ ਰਹੀ ਲਪਟਾਇ ॥
ਗੁਰ ਕੈ ਸਬਦਿ ਪਰਜਾਲੀਐ ਤਾ ਏਹ ਵਿਚਹੁ ਜਾਇ ॥
ਤਨੁ ਮਨੁ ਹੋਵੈ ਉਜਲਾ ਨਾਮੁ ਵਸੈ ਮਨਿ ਆਇ ॥
ਨਾਨਕ ਮਾਇਆ ਕਾ ਮਾਰਣੁ ਹਰਿ ਨਾਮੁ ਹੈ ਗੁਰਮੁਖਿ ਪਾਇਆ ਜਾਇ ॥੧॥
ਮਃ ੩ ॥
ਇਹੁ ਮਨੁ ਕੇਤੜਿਆ ਜੁਗ ਭਰਮਿਆ ਥਿਰੁ ਰਹੈ ਨ ਆਵੈ ਜਾਇ ॥
ਹਰਿ ਭਾਣਾ ਤਾ ਭਰਮਾਇਅਨੁ ਕਰਿ ਪਰਪੰਚੁ ਖੇਲੁ ਉਪਾਇ ॥
ਜਾ ਹਰਿ ਬਖਸੇ ਤਾ ਗੁਰ ਮਿਲੈ ਅਸਥਿਰੁ ਰਹੈ ਸਮਾਇ ॥
ਨਾਨਕ ਮਨ ਹੀ ਤੇ ਮਨੁ ਮਾਨਿਆ ਨਾ ਕਿਛੁ ਮਰੈ ਨ ਜਾਇ ॥੨॥
ਪਉੜੀ ॥
ਕਾਇਆ ਕੋਟੁ ਅਪਾਰੁ ਹੈ ਮਿਲਣਾ ਸੰਜੋਗੀ ॥
ਕਾਇਆ ਅੰਦਰਿ ਆਪਿ ਵਸਿ ਰਹਿਆ ਆਪੇ ਰਸ ਭੋਗੀ ॥
ਆਪਿ ਅਤੀਤੁ ਅਲਿਪਤੁ ਹੈ ਨਿਰਜੋਗੁ ਹਰਿ ਜੋਗੀ ॥
ਜੋ ਤਿਸੁ ਭਾਵੈ ਸੋ ਕਰੇ ਹਰਿ ਕਰੇ ਸੁ ਹੋਗੀ ॥
ਹਰਿ ਗੁਰਮੁਖਿ ਨਾਮੁ ਧਿਆਈਐ ਲਹਿ ਜਾਹਿ ਵਿਜੋਗੀ ॥੧੩॥
ਸਲੋਕੁ ਮਃ ੩ ॥
ਵਾਹੁ ਵਾਹੁ ਆਪਿ ਅਖਾਇਦਾ ਗੁਰ ਸਬਦੀ ਸਚੁ ਸੋਇ ॥
ਵਾਹੁ ਵਾਹੁ ਸਿਫਤਿ ਸਲਾਹ ਹੈ ਗੁਰਮੁਖਿ ਬੂਝੈ ਕੋਇ ॥
ਵਾਹੁ ਵਾਹੁ ਬਾਣੀ ਸਚੁ ਹੈ ਸਚਿ ਮਿਲਾਵਾ ਹੋਇ ॥
ਨਾਨਕ ਵਾਹੁ ਵਾਹੁ ਕਰਤਿਆ ਪ੍ਰਭੁ ਪਾਇਆ ਕਰਮਿ ਪਰਾਪਤਿ ਹੋਇ ॥੧॥
ਮਃ ੩ ॥
ਵਾਹੁ ਵਾਹੁ ਕਰਤੀ ਰਸਨਾ ਸਬਦਿ ਸੁਹਾਈ ॥
ਪੂਰੈ ਸਬਦਿ ਪ੍ਰਭੁ ਮਿਲਿਆ ਆਈ ॥
ਵਡਭਾਗੀਆ ਵਾਹੁ ਵਾਹੁ ਮੁਹਹੁ ਕਢਾਈ ॥
ਵਾਹੁ ਵਾਹੁ ਕਰਹਿ ਸੇਈ ਜਨ ਸੋਹਣੇ ਤਿਨ੍ਹ ਕਉ ਪਰਜਾ ਪੂਜਣ ਆਈ ॥
ਵਾਹੁ ਵਾਹੁ ਕਰਮਿ ਪਰਾਪਤਿ ਹੋਵੈ ਨਾਨਕ ਦਰਿ ਸਚੈ ਸੋਭਾ ਪਾਈ ॥੨॥
ਪਉੜੀ ॥
ਬਜਰ ਕਪਾਟ ਕਾਇਆ ਗੜ੍ਹ ਭੀਤਰਿ ਕੂੜੁ ਕੁਸਤੁ ਅਭਿਮਾਨੀ ॥
ਭਰਮਿ ਭੂਲੇ ਨਦਰਿ ਨ ਆਵਨੀ ਮਨਮੁਖ ਅੰਧ ਅਗਿਆਨੀ ॥
ਉਪਾਇ ਕਿਤੈ ਨ ਲਭਨੀ ਕਰਿ ਭੇਖ ਥਕੇ ਭੇਖਵਾਨੀ ॥
ਗੁਰ ਸਬਦੀ ਖੋਲਾਈਅਨਿ੍ਹ ਹਰਿ ਨਾਮੁ ਜਪਾਨੀ ॥
ਹਰਿ ਜੀਉ ਅੰਮ੍ਰਿਤ ਬਿਰਖੁ ਹੈ ਜਿਨ ਪੀਆ ਤੇ ਤ੍ਰਿਪਤਾਨੀ ॥੧੪॥
ਸਲੋਕੁ ਮਃ ੩ ॥
ਵਾਹੁ ਵਾਹੁ ਕਰਤਿਆ ਰੈਣਿ ਸੁਖਿ ਵਿਹਾਇ ॥
ਵਾਹੁ ਵਾਹੁ ਕਰਤਿਆ ਸਦਾ ਅਨੰਦੁ ਹੋਵੈ ਮੇਰੀ ਮਾਇ ॥
ਵਾਹੁ ਵਾਹੁ ਕਰਤਿਆ ਹਰਿ ਸਿਉ ਲਿਵ ਲਾਇ ॥
ਵਾਹੁ ਵਾਹੁ ਕਰਮੀ ਬੋਲੈ ਬੋਲਾਇ ॥
ਵਾਹੁ ਵਾਹੁ ਕਰਤਿਆ ਸੋਭਾ ਪਾਇ ॥
ਨਾਨਕ ਵਾਹੁ ਵਾਹੁ ਸਤਿ ਰਜਾਇ ॥੧॥
ਮਃ ੩ ॥
ਵਾਹੁ ਵਾਹੁ ਬਾਣੀ ਸਚੁ ਹੈ ਗੁਰਮੁਖਿ ਲਧੀ ਭਾਲਿ ॥
ਵਾਹੁ ਵਾਹੁ ਸਬਦੇ ਉਚਰੈ ਵਾਹੁ ਵਾਹੁ ਹਿਰਦੈ ਨਾਲਿ ॥
ਵਾਹੁ ਵਾਹੁ ਕਰਤਿਆ ਹਰਿ ਪਾਇਆ ਸਹਜੇ ਗੁਰਮੁਖਿ ਭਾਲਿ ॥
ਸੇ ਵਡਭਾਗੀ ਨਾਨਕਾ ਹਰਿ ਹਰਿ ਰਿਦੈ ਸਮਾਲਿ ॥੨॥
ਪਉੜੀ ॥
ਏ ਮਨਾ ਅਤਿ ਲੋਭੀਆ ਨਿਤ ਲੋਭੇ ਰਾਤਾ ॥
ਮਾਇਆ ਮਨਸਾ ਮੋਹਣੀ ਦਹ ਦਿਸ ਫਿਰਾਤਾ ॥
ਅਗੈ ਨਾਉ ਜਾਤਿ ਨ ਜਾਇਸੀ ਮਨਮੁਖਿ ਦੁਖੁ ਖਾਤਾ ॥
ਰਸਨਾ ਹਰਿ ਰਸੁ ਨ ਚਖਿਓ ਫੀਕਾ ਬੋਲਾਤਾ ॥
ਜਿਨਾ ਗੁਰਮੁਖਿ ਅੰਮ੍ਰਿਤੁ ਚਾਖਿਆ ਸੇ ਜਨ ਤ੍ਰਿਪਤਾਤਾ ॥੧੫॥
ਸਲੋਕੁ ਮਃ ੩ ॥
ਵਾਹੁ ਵਾਹੁ ਤਿਸ ਨੋ ਆਖੀਐ ਜਿ ਸਚਾ ਗਹਿਰ ਗੰਭੀਰੁ ॥
ਵਾਹੁ ਵਾਹੁ ਤਿਸ ਨੋ ਆਖੀਐ ਜਿ ਗੁਣਦਾਤਾ ਮਤਿ ਧੀਰੁ ॥
ਵਾਹੁ ਵਾਹੁ ਤਿਸ ਨੋ ਆਖੀਐ ਜਿ ਸਭ ਮਹਿ ਰਹਿਆ ਸਮਾਇ ॥
ਵਾਹੁ ਵਾਹੁ ਤਿਸ ਨੋ ਆਖੀਐ ਜਿ ਦੇਦਾ ਰਿਜਕੁ ਸਬਾਹਿ ॥
ਨਾਨਕ ਵਾਹੁ ਵਾਹੁ ਇਕੋ ਕਰਿ ਸਾਲਾਹੀਐ ਜਿ ਸਤਿਗੁਰ ਦੀਆ ਦਿਖਾਇ ॥੧॥
ਮਃ ੩ ॥
ਵਾਹੁ ਵਾਹੁ ਗੁਰਮੁਖ ਸਦਾ ਕਰਹਿ ਮਨਮੁਖ ਮਰਹਿ ਬਿਖੁ ਖਾਇ ॥
ਓਨਾ ਵਾਹੁ ਵਾਹੁ ਨ ਭਾਵਈ ਦੁਖੇ ਦੁਖਿ ਵਿਹਾਇ ॥
ਗੁਰਮੁਖਿ ਅੰਮ੍ਰਿਤੁ ਪੀਵਣਾ ਵਾਹੁ ਵਾਹੁ ਕਰਹਿ ਲਿਵ ਲਾਇ ॥
ਨਾਨਕ ਵਾਹੁ ਵਾਹੁ ਕਰਹਿ ਸੇ ਜਨ ਨਿਰਮਲੇ ਤ੍ਰਿਭਵਣ ਸੋਝੀ ਪਾਇ ॥੨॥
ਪਉੜੀ ॥
ਹਰਿ ਕੈ ਭਾਣੈ ਗੁਰੁ ਮਿਲੈ ਸੇਵਾ ਭਗਤਿ ਬਨੀਜੈ ॥
ਹਰਿ ਕੈ ਭਾਣੈ ਹਰਿ ਮਨਿ ਵਸੈ ਸਹਜੇ ਰਸੁ ਪੀਜੈ ॥
ਹਰਿ ਕੈ ਭਾਣੈ ਸੁਖੁ ਪਾਈਐ ਹਰਿ ਲਾਹਾ ਨਿਤ ਲੀਜੈ ॥
ਹਰਿ ਕੈ ਤਖਤਿ ਬਹਾਲੀਐ ਨਿਜ ਘਰਿ ਸਦਾ ਵਸੀਜੈ ॥
ਹਰਿ ਕਾ ਭਾਣਾ ਤਿਨੀ ਮੰਨਿਆ ਜਿਨਾ ਗੁਰੂ ਮਿਲੀਜੈ ॥੧੬॥
ਸਲੋਕੁ ਮਃ ੩ ॥
ਵਾਹੁ ਵਾਹੁ ਸੇ ਜਨ ਸਦਾ ਕਰਹਿ ਜਿਨ੍ਹ ਕਉ ਆਪੇ ਦੇਇ ਬੁਝਾਇ ॥
ਵਾਹੁ ਵਾਹੁ ਕਰਤਿਆ ਮਨੁ ਨਿਰਮਲੁ ਹੋਵੈ ਹਉਮੈ ਵਿਚਹੁ ਜਾਇ ॥
ਵਾਹੁ ਵਾਹੁ ਗੁਰਸਿਖੁ ਜੋ ਨਿਤ ਕਰੇ ਸੋ ਮਨ ਚਿੰਦਿਆ ਫਲੁ ਪਾਇ ॥
ਵਾਹੁ ਵਾਹੁ ਕਰਹਿ ਸੇ ਜਨ ਸੋਹਣੇ ਹਰਿ ਤਿਨ੍ਹ ਕੈ ਸੰਗਿ ਮਿਲਾਇ ॥
ਵਾਹੁ ਵਾਹੁ ਹਿਰਦੈ ਉਚਰਾ ਮੁਖਹੁ ਭੀ ਵਾਹੁ ਵਾਹੁ ਕਰੇਉ ॥
ਨਾਨਕ ਵਾਹੁ ਵਾਹੁ ਜੋ ਕਰਹਿ ਹਉ ਤਨੁ ਮਨੁ ਤਿਨ੍ਹ ਕਉ ਦੇਉ ॥੧॥
ਮਃ ੩ ॥
ਵਾਹੁ ਵਾਹੁ ਸਾਹਿਬੁ ਸਚੁ ਹੈ ਅੰਮ੍ਰਿਤੁ ਜਾ ਕਾ ਨਾਉ ॥
ਜਿਨਿ ਸੇਵਿਆ ਤਿਨਿ ਫਲੁ ਪਾਇਆ ਹਉ ਤਿਨ ਬਲਿਹਾਰੈ ਜਾਉ ॥
ਵਾਹੁ ਵਾਹੁ ਗੁਣੀ ਨਿਧਾਨੁ ਹੈ ਜਿਸ ਨੋ ਦੇਇ ਸੁ ਖਾਇ ॥
ਵਾਹੁ ਵਾਹੁ ਜਲਿ ਥਲਿ ਭਰਪੂਰੁ ਹੈ ਗੁਰਮੁਖਿ ਪਾਇਆ ਜਾਇ ॥
ਵਾਹੁ ਵਾਹੁ ਗੁਰਸਿਖ ਨਿਤ ਸਭ ਕਰਹੁ ਗੁਰ ਪੂਰੇ ਵਾਹੁ ਵਾਹੁ ਭਾਵੈ ॥
ਨਾਨਕ ਵਾਹੁ ਵਾਹੁ ਜੋ ਮਨਿ ਚਿਤਿ ਕਰੇ ਤਿਸੁ ਜਮਕੰਕਰੁ ਨੇੜਿ ਨ ਆਵੈ ॥੨॥
ਪਉੜੀ ॥
ਹਰਿ ਜੀਉ ਸਚਾ ਸਚੁ ਹੈ ਸਚੀ ਗੁਰਬਾਣੀ ॥
ਸਤਿਗੁਰ ਤੇ ਸਚੁ ਪਛਾਣੀਐ ਸਚਿ ਸਹਜਿ ਸਮਾਣੀ ॥
ਅਨਦਿਨੁ ਜਾਗਹਿ ਨਾ ਸਵਹਿ ਜਾਗਤ ਰੈਣਿ ਵਿਹਾਣੀ ॥
ਗੁਰਮਤੀ ਹਰਿ ਰਸੁ ਚਾਖਿਆ ਸੇ ਪੁੰਨ ਪਰਾਣੀ ॥
ਬਿਨੁ ਗੁਰ ਕਿਨੈ ਨ ਪਾਇਓ ਪਚਿ ਮੁਏ ਅਜਾਣੀ ॥੧੭॥
ਸਲੋਕੁ ਮਃ ੩ ॥
ਵਾਹੁ ਵਾਹੁ ਬਾਣੀ ਨਿਰੰਕਾਰ ਹੈ ਤਿਸੁ ਜੇਵਡੁ ਅਵਰੁ ਨ ਕੋਇ ॥
ਵਾਹੁ ਵਾਹੁ ਅਗਮ ਅਥਾਹੁ ਹੈ ਵਾਹੁ ਵਾਹੁ ਸਚਾ ਸੋਇ ॥
ਵਾਹੁ ਵਾਹੁ ਵੇਪਰਵਾਹੁ ਹੈ ਵਾਹੁ ਵਾਹੁ ਕਰੇ ਸੁ ਹੋਇ ॥
ਵਾਹੁ ਵਾਹੁ ਅੰਮ੍ਰਿਤ ਨਾਮੁ ਹੈ ਗੁਰਮੁਖਿ ਪਾਵੈ ਕੋਇ ॥
ਵਾਹੁ ਵਾਹੁ ਕਰਮੀ ਪਾਈਐ ਆਪਿ ਦਇਆ ਕਰਿ ਦੇਇ ॥
ਨਾਨਕ ਵਾਹੁ ਵਾਹੁ ਗੁਰਮੁਖਿ ਪਾਈਐ ਅਨਦਿਨੁ ਨਾਮੁ ਲਏਇ ॥੧॥
ਮਃ ੩ ॥
ਬਿਨੁ ਸਤਿਗੁਰ ਸੇਵੇ ਸਾਤਿ ਨ ਆਵਈ ਦੂਜੀ ਨਾਹੀ ਜਾਇ ॥
ਜੇ ਬਹੁਤੇਰਾ ਲੋਚੀਐ ਵਿਣੁ ਕਰਮੈ ਨ ਪਾਇਆ ਜਾਇ ॥
ਜਿਨ੍ਹਾ ਅੰਤਰਿ ਲੋਭ ਵਿਕਾਰੁ ਹੈ ਦੂਜੈ ਭਾਇ ਖੁਆਇ ॥
ਜੰਮਣੁ ਮਰਣੁ ਨ ਚੁਕਈ ਹਉਮੈ ਵਿਚਿ ਦੁਖੁ ਪਾਇ ॥
ਜਿਨ੍ਹਾ ਸਤਿਗੁਰ ਸਿਉ ਚਿਤੁ ਲਾਇਆ ਸੁ ਖਾਲੀ ਕੋਈ ਨਾਹਿ ॥
ਤਿਨ ਜਮ ਕੀ ਤਲਬ ਨ ਹੋਵਈ ਨਾ ਓਇ ਦੁਖ ਸਹਾਹਿ ॥
ਨਾਨਕ ਗੁਰਮੁਖਿ ਉਬਰੇ ਸਚੈ ਸਬਦਿ ਸਮਾਹਿ ॥੨॥
ਪਉੜੀ ॥
ਢਾਢੀ ਤਿਸ ਨੋ ਆਖੀਐ ਜਿ ਖਸਮੈ ਧਰੇ ਪਿਆਰੁ ॥
ਦਰਿ ਖੜਾ ਸੇਵਾ ਕਰੇ ਗੁਰ ਸਬਦੀ ਵੀਚਾਰੁ ॥
ਢਾਢੀ ਦਰੁ ਘਰੁ ਪਾਇਸੀ ਸਚੁ ਰਖੈ ਉਰ ਧਾਰਿ ॥
ਢਾਢੀ ਕਾ ਮਹਲੁ ਅਗਲਾ ਹਰਿ ਕੈ ਨਾਇ ਪਿਆਰਿ ॥
ਢਾਢੀ ਕੀ ਸੇਵਾ ਚਾਕਰੀ ਹਰਿ ਜਪਿ ਹਰਿ ਨਿਸਤਾਰਿ ॥੧੮॥
ਸਲੋਕੁ ਮਃ ੩ ॥
ਗੂਜਰੀ ਜਾਤਿ ਗਵਾਰਿ ਜਾ ਸਹੁ ਪਾਏ ਆਪਣਾ ॥
ਗੁਰ ਕੈ ਸਬਦਿ ਵੀਚਾਰਿ ਅਨਦਿਨੁ ਹਰਿ ਜਪੁ ਜਾਪਣਾ ॥
ਜਿਸੁ ਸਤਿਗੁਰੁ ਮਿਲੈ ਤਿਸੁ ਭਉ ਪਵੈ ਸਾ ਕੁਲਵੰਤੀ ਨਾਰਿ ॥
ਸਾ ਹੁਕਮੁ ਪਛਾਣੈ ਕੰਤ ਕਾ ਜਿਸ ਨੋ ਕ੍ਰਿਪਾ ਕੀਤੀ ਕਰਤਾਰਿ ॥
ਓਹ ਕੁਚਜੀ ਕੁਲਖਣੀ ਪਰਹਰਿ ਛੋਡੀ ਭਤਾਰਿ ॥
ਭੈ ਪਇਐ ਮਲੁ ਕਟੀਐ ਨਿਰਮਲ ਹੋਵੈ ਸਰੀਰੁ ॥
ਅੰਤਰਿ ਪਰਗਾਸੁ ਮਤਿ ਊਤਮ ਹੋਵੈ ਹਰਿ ਜਪਿ ਗੁਣੀ ਗਹੀਰੁ ॥
ਭੈ ਵਿਚਿ ਬੈਸੈ ਭੈ ਰਹੈ ਭੈ ਵਿਚਿ ਕਮਾਵੈ ਕਾਰ ॥
ਐਥੈ ਸੁਖੁ ਵਡਿਆਈਆ ਦਰਗਹ ਮੋਖ ਦੁਆਰ ॥
ਭੈ ਤੇ ਨਿਰਭਉ ਪਾਈਐ ਮਿਲਿ ਜੋਤੀ ਜੋਤਿ ਅਪਾਰ ॥
ਨਾਨਕ ਖਸਮੈ ਭਾਵੈ ਸਾ ਭਲੀ ਜਿਸ ਨੋ ਆਪੇ ਬਖਸੇ ਕਰਤਾਰੁ ॥੧॥
ਮਃ ੩ ॥
ਸਦਾ ਸਦਾ ਸਾਲਾਹੀਐ ਸਚੇ ਕਉ ਬਲਿ ਜਾਉ ॥
ਨਾਨਕ ਏਕੁ ਛੋਡਿ ਦੂਜੈ ਲਗੈ ਸਾ ਜਿਹਵਾ ਜਲਿ ਜਾਉ ॥੨॥
ਪਉੜੀ ॥
ਅੰਸਾ ਅਉਤਾਰੁ ਉਪਾਇਓਨੁ ਭਾਉ ਦੂਜਾ ਕੀਆ ॥
ਜਿਉ ਰਾਜੇ ਰਾਜੁ ਕਮਾਵਦੇ ਦੁਖ ਸੁਖ ਭਿੜੀਆ ॥
ਈਸਰੁ ਬ੍ਰਹਮਾ ਸੇਵਦੇ ਅੰਤੁ ਤਿਨ੍ਹੀ ਨ ਲਹੀਆ ॥
ਨਿਰਭਉ ਨਿਰੰਕਾਰੁ ਅਲਖੁ ਹੈ ਗੁਰਮੁਖਿ ਪ੍ਰਗਟੀਆ ॥
ਤਿਥੈ ਸੋਗੁ ਵਿਜੋਗੁ ਨ ਵਿਆਪਈ ਅਸਥਿਰੁ ਜਗਿ ਥੀਆ ॥੧੯॥
ਸਲੋਕੁ ਮਃ ੩ ॥
ਏਹੁ ਸਭੁ ਕਿਛੁ ਆਵਣ ਜਾਣੁ ਹੈ ਜੇਤਾ ਹੈ ਆਕਾਰੁ ॥
ਜਿਨਿ ਏਹੁ ਲੇਖਾ ਲਿਖਿਆ ਸੋ ਹੋਆ ਪਰਵਾਣੁ ॥
ਨਾਨਕ ਜੇ ਕੋ ਆਪੁ ਗਣਾਇਦਾ ਸੋ ਮੂਰਖੁ ਗਾਵਾਰੁ ॥੧॥
ਮਃ ੩ ॥
ਮਨੁ ਕੁੰਚਰੁ ਪੀਲਕੁ ਗੁਰੂ ਗਿਆਨੁ ਕੁੰਡਾ ਜਹ ਖਿੰਚੇ ਤਹ ਜਾਇ ॥
ਨਾਨਕ ਹਸਤੀ ਕੁੰਡੇ ਬਾਹਰਾ ਫਿਰਿ ਫਿਰਿ ਉਝੜਿ ਪਾਇ ॥੨॥
ਪਉੜੀ ॥
ਤਿਸੁ ਆਗੈ ਅਰਦਾਸਿ ਜਿਨਿ ਉਪਾਇਆ ॥
ਸਤਿਗੁਰੁ ਅਪਣਾ ਸੇਵਿ ਸਭ ਫਲ ਪਾਇਆ ॥
ਅੰਮ੍ਰਿਤ ਹਰਿ ਕਾ ਨਾਉ ਸਦਾ ਧਿਆਇਆ ॥
ਸੰਤ ਜਨਾ ਕੈ ਸੰਗਿ ਦੁਖੁ ਮਿਟਾਇਆ ॥
ਨਾਨਕ ਭਏ ਅਚਿੰਤੁ ਹਰਿ ਧਨੁ ਨਿਹਚਲਾਇਆ ॥੨੦॥
ਸਲੋਕ ਮਃ ੩ ॥
ਖੇਤਿ ਮਿਆਲਾ ਉਚੀਆ ਘਰੁ ਉਚਾ ਨਿਰਣਉ ॥
ਮਹਲ ਭਗਤੀ ਘਰਿ ਸਰੈ ਸਜਣ ਪਾਹੁਣਿਅਉ ॥
ਬਰਸਨਾ ਤ ਬਰਸੁ ਘਨਾ ਬਹੁੜਿ ਬਰਸਹਿ ਕਾਹਿ ॥
ਨਾਨਕ ਤਿਨ੍ਹ ਬਲਿਹਾਰਣੈ ਜਿਨ੍ਹ ਗੁਰਮੁਖਿ ਪਾਇਆ ਮਨ ਮਾਹਿ ॥੧॥
ਮਃ ੩ ॥
ਮਿਠਾ ਸੋ ਜੋ ਭਾਵਦਾ ਸਜਣੁ ਸੋ ਜਿ ਰਾਸਿ ॥
ਨਾਨਕ ਗੁਰਮੁਖਿ ਜਾਣੀਐ ਜਾ ਕਉ ਆਪਿ ਕਰੇ ਪਰਗਾਸੁ ॥੨॥
ਪਉੜੀ ॥
ਪ੍ਰਭ ਪਾਸਿ ਜਨ ਕੀ ਅਰਦਾਸਿ ਤੂ ਸਚਾ ਸਾਂਈ ॥
ਤੂ ਰਖਵਾਲਾ ਸਦਾ ਸਦਾ ਹਉ ਤੁਧੁ ਧਿਆਈ ॥
ਜੀਅ ਜੰਤ ਸਭਿ ਤੇਰਿਆ ਤੂ ਰਹਿਆ ਸਮਾਈ ॥
ਜੋ ਦਾਸ ਤੇਰੇ ਕੀ ਨਿੰਦਾ ਕਰੇ ਤਿਸੁ ਮਾਰਿ ਪਚਾਈ ॥
ਚਿੰਤਾ ਛਡਿ ਅਚਿੰਤੁ ਰਹੁ ਨਾਨਕ ਲਗਿ ਪਾਈ ॥੨੧॥
ਸਲੋਕ ਮਃ ੩ ॥
ਆਸਾ ਕਰਤਾ ਜਗੁ ਮੁਆ ਆਸਾ ਮਰੈ ਨ ਜਾਇ ॥
ਨਾਨਕ ਆਸਾ ਪੂਰੀਆ ਸਚੇ ਸਿਉ ਚਿਤੁ ਲਾਇ ॥੧॥
ਮਃ ੩ ॥
ਆਸਾ ਮਨਸਾ ਮਰਿ ਜਾਇਸੀ ਜਿਨਿ ਕੀਤੀ ਸੋ ਲੈ ਜਾਇ ॥
ਨਾਨਕ ਨਿਹਚਲੁ ਕੋ ਨਹੀ ਬਾਝਹੁ ਹਰਿ ਕੈ ਨਾਇ ॥੨॥
ਪਉੜੀ ॥
ਆਪੇ ਜਗਤੁ ਉਪਾਇਓਨੁ ਕਰਿ ਪੂਰਾ ਥਾਟੁ ॥
ਆਪੇ ਸਾਹੁ ਆਪੇ ਵਣਜਾਰਾ ਆਪੇ ਹੀ ਹਰਿ ਹਾਟੁ ॥
ਆਪੇ ਸਾਗਰੁ ਆਪੇ ਬੋਹਿਥਾ ਆਪੇ ਹੀ ਖੇਵਾਟੁ ॥
ਆਪੇ ਗੁਰੁ ਚੇਲਾ ਹੈ ਆਪੇ ਆਪੇ ਦਸੇ ਘਾਟੁ ॥
ਜਨ ਨਾਨਕ ਨਾਮੁ ਧਿਆਇ ਤੂ ਸਭਿ ਕਿਲਵਿਖ ਕਾਟੁ ॥੨੨॥੧॥ ਸੁਧੁ
