ਰਾਗੁ ਗੂਜਰੀ ਵਾਰ ਮਹਲਾ ੫
ੴ ਸਤਿਗੁਰ ਪ੍ਰਸਾਦਿ ॥
ਸਲੋਕੁ ਮਃ ੫ ॥
ਅੰਤਰਿ ਗੁਰੁ ਆਰਾਧਣਾ ਜਿਹਵਾ ਜਪਿ ਗੁਰ ਨਾਉ ॥
ਨੇਤ੍ਰੀ ਸਤਿਗੁਰੁ ਪੇਖਣਾ ਸ੍ਰਵਣੀ ਸੁਨਣਾ ਗੁਰ ਨਾਉ ॥
ਸਤਿਗੁਰ ਸੇਤੀ ਰਤਿਆ ਦਰਗਹ ਪਾਈਐ ਠਾਉ ॥
ਕਹੁ ਨਾਨਕ ਕਿਰਪਾ ਕਰੇ ਜਿਸ ਨੋ ਏਹ ਵਥੁ ਦੇਇ ॥
ਜਗ ਮਹਿ ਉਤਮ ਕਾਢੀਅਹਿ ਵਿਰਲੇ ਕੇਈ ਕੇਇ ॥੧॥
ਮਃ ੫ ॥
ਰਖੇ ਰਖਣਹਾਰਿ ਆਪਿ ਉਬਾਰਿਅਨੁ ॥
ਗੁਰ ਕੀ ਪੈਰੀ ਪਾਇ ਕਾਜ ਸਵਾਰਿਅਨੁ ॥
ਹੋਆ ਆਪਿ ਦਇਆਲੁ ਮਨਹੁ ਨ ਵਿਸਾਰਿਅਨੁ ॥
ਸਾਧ ਜਨਾ ਕੈ ਸੰਗਿ ਭਵਜਲੁ ਤਾਰਿਅਨੁ ॥
ਸਾਕਤ ਨਿੰਦਕ ਦੁਸਟ ਖਿਨ ਮਾਹਿ ਬਿਦਾਰਿਅਨੁ ॥
ਤਿਸੁ ਸਾਹਿਬ ਕੀ ਟੇਕ ਨਾਨਕ ਮਨੈ ਮਾਹਿ ॥
ਜਿਸੁ ਸਿਮਰਤ ਸੁਖੁ ਹੋਇ ਸਗਲੇ ਦੂਖ ਜਾਹਿ ॥੨॥
ਪਉੜੀ ॥
ਅਕੁਲ ਨਿਰੰਜਨ ਪੁਰਖੁ ਅਗਮੁ ਅਪਾਰੀਐ ॥
ਸਚੋ ਸਚਾ ਸਚੁ ਸਚੁ ਨਿਹਾਰੀਐ ॥
ਕੂੜੁ ਨ ਜਾਪੈ ਕਿਛੁ ਤੇਰੀ ਧਾਰੀਐ ॥
ਸਭਸੈ ਦੇ ਦਾਤਾਰੁ ਜੇਤ ਉਪਾਰੀਐ ॥
ਇਕਤੁ ਸੂਤਿ ਪਰੋਇ ਜੋਤਿ ਸੰਜਾਰੀਐ ॥
ਹੁਕਮੇ ਭਵਜਲ ਮੰਝਿ ਹੁਕਮੇ ਤਾਰੀਐ ॥
ਪ੍ਰਭ ਜੀਉ ਤੁਧੁ ਧਿਆਏ ਸੋਇ ਜਿਸੁ ਭਾਗੁ ਮਥਾਰੀਐ ॥
ਤੇਰੀ ਗਤਿ ਮਿਤਿ ਲਖੀ ਨ ਜਾਇ ਹਉ ਤੁਧੁ ਬਲਿਹਾਰੀਐ ॥੧॥
ਸਲੋਕੁ ਮਃ ੫ ॥
ਜਾ ਤੂੰ ਤੁਸਹਿ ਮਿਹਰਵਾਨ ਅਚਿੰਤੁ ਵਸਹਿ ਮਨ ਮਾਹਿ ॥
ਜਾ ਤੂੰ ਤੁਸਹਿ ਮਿਹਰਵਾਨ ਨਉ ਨਿਧਿ ਘਰ ਮਹਿ ਪਾਹਿ ॥
ਜਾ ਤੂੰ ਤੁਸਹਿ ਮਿਹਰਵਾਨ ਤਾ ਗੁਰ ਕਾ ਮੰਤ੍ਰੁ ਕਮਾਹਿ ॥
ਜਾ ਤੂੰ ਤੁਸਹਿ ਮਿਹਰਵਾਨ ਤਾ ਨਾਨਕ ਸਚਿ ਸਮਾਹਿ ॥੧॥
ਮਃ ੫ ॥
ਕਿਤੀ ਬੈਹਨਿ੍ਹ ਬੈਹਣੇ ਮੁਚੁ ਵਜਾਇਨਿ ਵਜ ॥
ਨਾਨਕ ਸਚੇ ਨਾਮ ਵਿਣੁ ਕਿਸੈ ਨ ਰਹੀਆ ਲਜ ॥੨॥
ਪਉੜੀ ॥
ਤੁਧੁ ਧਿਆਇਨਿ੍ਹ ਬੇਦ ਕਤੇਬਾ ਸਣੁ ਖੜੇ ॥
ਗਣਤੀ ਗਣੀ ਨ ਜਾਇ ਤੇਰੈ ਦਰਿ ਪੜੇ ॥
ਬ੍ਰਹਮੇ ਤੁਧੁ ਧਿਆਇਨਿ੍ਹ ਇੰਦ੍ਰ ਇੰਦ੍ਰਾਸਣਾ ॥
ਸੰਕਰ ਬਿਸਨ ਅਵਤਾਰ ਹਰਿ ਜਸੁ ਮੁਖਿ ਭਣਾ ॥
ਪੀਰ ਪਿਕਾਬਰ ਸੇਖ ਮਸਾਇਕ ਅਉਲੀਏ ॥
ਓਤਿ ਪੋਤਿ ਨਿਰੰਕਾਰ ਘਟਿ ਘਟਿ ਮਉਲੀਏ ॥
ਕੂੜਹੁ ਕਰੇ ਵਿਣਾਸੁ ਧਰਮੇ ਤਗੀਐ ॥
ਜਿਤੁ ਜਿਤੁ ਲਾਇਹਿ ਆਪਿ ਤਿਤੁ ਤਿਤੁ ਲਗੀਐ ॥੨॥
ਸਲੋਕੁ ਮਃ ੫ ॥
ਚੰਗਿਆੲੀਂ ਆਲਕੁ ਕਰੇ ਬੁਰਿਆਈਂ ਹੋਇ ਸੇਰੁ ॥
ਨਾਨਕ ਅਜੁ ਕਲਿ ਆਵਸੀ ਗਾਫਲ ਫਾਹੀ ਪੇਰੁ ॥੧॥
ਮਃ ੫ ॥
ਕਿਤੀਆ ਕੁਢੰਗ ਗੁਝਾ ਥੀਐ ਨ ਹਿਤੁ ॥
ਨਾਨਕ ਤੈ ਸਹਿ ਢਕਿਆ ਮਨ ਮਹਿ ਸਚਾ ਮਿਤੁ ॥੨॥
ਪਉੜੀ ॥
ਹਉ ਮਾਗਉ ਤੁਝੈ ਦਇਆਲ ਕਰਿ ਦਾਸਾ ਗੋਲਿਆ ॥
ਨਉ ਨਿਧਿ ਪਾਈ ਰਾਜੁ ਜੀਵਾ ਬੋਲਿਆ ॥
ਅੰਮ੍ਰਿਤ ਨਾਮੁ ਨਿਧਾਨੁ ਦਾਸਾ ਘਰਿ ਘਣਾ ॥
ਤਿਨ ਕੈ ਸੰਗਿ ਨਿਹਾਲੁ ਸ੍ਰਵਣੀ ਜਸੁ ਸੁਣਾ ॥
ਕਮਾਵਾ ਤਿਨ ਕੀ ਕਾਰ ਸਰੀਰੁ ਪਵਿਤੁ ਹੋਇ ॥
ਪਖਾ ਪਾਣੀ ਪੀਸਿ ਬਿਗਸਾ ਪੈਰ ਧੋਇ ॥
ਆਪਹੁ ਕਛੂ ਨ ਹੋਇ ਪ੍ਰਭ ਨਦਰਿ ਨਿਹਾਲੀਐ ॥
ਮੋਹਿ ਨਿਰਗੁਣ ਦਿਚੈ ਥਾਉ ਸੰਤ ਧਰਮ ਸਾਲੀਐ ॥੩॥
ਸਲੋਕ ਮਃ ੫ ॥
ਸਾਜਨ ਤੇਰੇ ਚਰਨ ਕੀ ਹੋਇ ਰਹਾ ਸਦ ਧੂਰਿ ॥
ਨਾਨਕ ਸਰਣਿ ਤੁਹਾਰੀਆ ਪੇਖਉ ਸਦਾ ਹਜੂਰਿ ॥੧॥
ਮਃ ੫ ॥
ਪਤਿਤ ਪੁਨੀਤ ਅਸੰਖ ਹੋਹਿ ਹਰਿ ਚਰਣੀ ਮਨੁ ਲਾਗ ॥
ਅਠਸਠਿ ਤੀਰਥ ਨਾਮੁ ਪ੍ਰਭ ਜਿਸੁ ਨਾਨਕ ਮਸਤਕਿ ਭਾਗ ॥੨॥
ਪਉੜੀ ॥
ਨਿਤ ਜਪੀਐ ਸਾਸਿ ਗਿਰਾਸਿ ਨਾਉ ਪਰਵਦਿਗਾਰ ਦਾ ॥
ਜਿਸ ਨੋ ਕਰੇ ਰਹੰਮ ਤਿਸੁ ਨ ਵਿਸਾਰਦਾ ॥
ਆਪਿ ਉਪਾਵਣਹਾਰ ਆਪੇ ਹੀ ਮਾਰਦਾ ॥
ਸਭੁ ਕਿਛੁ ਜਾਣੈ ਜਾਣੁ ਬੁਝਿ ਵੀਚਾਰਦਾ ॥
ਅਨਿਕ ਰੂਪ ਖਿਨ ਮਾਹਿ ਕੁਦਰਤਿ ਧਾਰਦਾ ॥
ਜਿਸ ਨੋ ਲਾਇ ਸਚਿ ਤਿਸਹਿ ਉਧਾਰਦਾ ॥
ਜਿਸ ਦੈ ਹੋਵੈ ਵਲਿ ਸੁ ਕਦੇ ਨ ਹਾਰਦਾ ॥
ਸਦਾ ਅਭਗੁ ਦੀਬਾਣੁ ਹੈ ਹਉ ਤਿਸੁ ਨਮਸਕਾਰਦਾ ॥੪॥
ਸਲੋਕ ਮਃ ੫ ॥
ਕਾਮੁ ਕ੍ਰੋਧੁ ਲੋਭੁ ਛੋਡੀਐ ਦੀਜੈ ਅਗਨਿ ਜਲਾਇ ॥
ਜੀਵਦਿਆ ਨਿਤ ਜਾਪੀਐ ਨਾਨਕ ਸਾਚਾ ਨਾਉ ॥੧॥
ਮਃ ੫ ॥
ਸਿਮਰਤ ਸਿਮਰਤ ਪ੍ਰਭੁ ਆਪਣਾ ਸਭ ਫਲ ਪਾਏ ਆਹਿ ॥
ਨਾਨਕ ਨਾਮੁ ਅਰਾਧਿਆ ਗੁਰ ਪੂਰੈ ਦੀਆ ਮਿਲਾਇ ॥੨॥
ਪਉੜੀ ॥
ਸੋ ਮੁਕਤਾ ਸੰਸਾਰਿ ਜਿ ਗੁਰਿ ਉਪਦੇਸਿਆ ॥
ਤਿਸ ਕੀ ਗਈ ਬਲਾਇ ਮਿਟੇ ਅੰਦੇਸਿਆ ॥
ਤਿਸ ਕਾ ਦਰਸਨੁ ਦੇਖਿ ਜਗਤੁ ਨਿਹਾਲੁ ਹੋਇ ॥
ਜਨ ਕੈ ਸੰਗਿ ਨਿਹਾਲੁ ਪਾਪਾ ਮੈਲੁ ਧੋਇ ॥
ਅੰਮ੍ਰਿਤੁ ਸਾਚਾ ਨਾਉ ਓਥੈ ਜਾਪੀਐ ॥
ਮਨ ਕਉ ਹੋਇ ਸੰਤੋਖੁ ਭੁਖਾ ਧ੍ਰਾਪੀਐ ॥
ਜਿਸੁ ਘਟਿ ਵਸਿਆ ਨਾਉ ਤਿਸੁ ਬੰਧਨ ਕਾਟੀਐ ॥
ਗੁਰ ਪਰਸਾਦਿ ਕਿਨੈ ਵਿਰਲੈ ਹਰਿ ਧਨੁ ਖਾਟੀਐ ॥੫॥
ਸਲੋਕ ਮਃ ੫ ॥
ਮਨ ਮਹਿ ਚਿਤਵਉ ਚਿਤਵਨੀ ਉਦਮੁ ਕਰਉ ਉਠਿ ਨੀਤ ॥
ਹਰਿ ਕੀਰਤਨ ਕਾ ਆਹਰੋ ਹਰਿ ਦੇਹੁ ਨਾਨਕ ਕੇ ਮੀਤ ॥੧॥
ਮਃ ੫ ॥
ਦ੍ਰਿਸਟਿ ਧਾਰਿ ਪ੍ਰਭਿ ਰਾਖਿਆ ਮਨੁ ਤਨੁ ਰਤਾ ਮੂਲਿ ॥
ਨਾਨਕ ਜੋ ਪ੍ਰਭ ਭਾਣੀਆ ਮਰਉ ਵਿਚਾਰੀ ਸੂਲਿ ॥੨॥
ਪਉੜੀ ॥
ਜੀਅ ਕੀ ਬਿਰਥਾ ਹੋਇ ਸੁ ਗੁਰ ਪਹਿ ਅਰਦਾਸਿ ਕਰਿ ॥
ਛੋਡਿ ਸਿਆਣਪ ਸਗਲ ਮਨੁ ਤਨੁ ਅਰਪਿ ਧਰਿ ॥
ਪੂਜਹੁ ਗੁਰ ਕੇ ਪੈਰ ਦੁਰਮਤਿ ਜਾਇ ਜਰਿ ॥
ਸਾਧ ਜਨਾ ਕੈ ਸੰਗਿ ਭਵਜਲੁ ਬਿਖਮੁ ਤਰਿ ॥
ਸੇਵਹੁ ਸਤਿਗੁਰ ਦੇਵ ਅਗੈ ਨ ਮਰਹੁ ਡਰਿ ॥
ਖਿਨ ਮਹਿ ਕਰੇ ਨਿਹਾਲੁ ਊਣੇ ਸੁਭਰ ਭਰਿ ॥
ਮਨ ਕਉ ਹੋਇ ਸੰਤੋਖੁ ਧਿਆਈਐ ਸਦਾ ਹਰਿ ॥
ਸੋ ਲਗਾ ਸਤਿਗੁਰ ਸੇਵ ਜਾ ਕਉ ਕਰਮੁ ਧੁਰਿ ॥੬॥
ਸਲੋਕ ਮਃ ੫ ॥
ਲਗੜੀ ਸੁਥਾਨਿ ਜੋੜਣਹਾਰੈ ਜੋੜੀਆ ॥
ਨਾਨਕ ਲਹਰੀ ਲਖ ਸੈ ਆਨ ਡੁਬਣ ਦੇਇ ਨ ਮਾ ਪਿਰੀ ॥੧॥
ਮਃ ੫ ॥
ਬਨਿ ਭੀਹਾਵਲੈ ਹਿਕੁ ਸਾਥੀ ਲਧਮੁ ਦੁਖ ਹਰਤਾ ਹਰਿ ਨਾਮਾ ॥
ਬਲਿ ਬਲਿ ਜਾਈ ਸੰਤ ਪਿਆਰੇ ਨਾਨਕ ਪੂਰਨ ਕਾਮਾਂ ॥੨॥
ਪਉੜੀ ॥
ਪਾਈਅਨਿ ਸਭਿ ਨਿਧਾਨ ਤੇਰੈ ਰੰਗਿ ਰਤਿਆ ॥
ਨ ਹੋਵੀ ਪਛੋਤਾਉ ਤੁਧ ਨੋ ਜਪਤਿਆ ॥
ਪਹੁਚਿ ਨ ਸਕੈ ਕੋਇ ਤੇਰੀ ਟੇਕ ਜਨ ॥
ਗੁਰ ਪੂਰੇ ਵਾਹੁ ਵਾਹੁ ਸੁਖ ਲਹਾ ਚਿਤਾਰਿ ਮਨ ॥
ਗੁਰ ਪਹਿ ਸਿਫਤਿ ਭੰਡਾਰੁ ਕਰਮੀ ਪਾਈਐ ॥
ਸਤਿਗੁਰ ਨਦਰਿ ਨਿਹਾਲ ਬਹੁੜਿ ਨ ਧਾਈਐ ॥
ਰਖੈ ਆਪਿ ਦਇਆਲੁ ਕਰਿ ਦਾਸਾ ਆਪਣੇ ॥
ਹਰਿ ਹਰਿ ਹਰਿ ਹਰਿ ਨਾਮੁ ਜੀਵਾ ਸੁਣਿ ਸੁਣੇ ॥੭॥
ਸਲੋਕ ਮਃ ੫ ॥
ਪ੍ਰੇਮ ਪਟੋਲਾ ਤੈ ਸਹਿ ਦਿਤਾ ਢਕਣ ਕੂ ਪਤਿ ਮੇਰੀ ॥
ਦਾਨਾ ਬੀਨਾ ਸਾਈ ਮੈਡਾ ਨਾਨਕ ਸਾਰ ਨ ਜਾਣਾ ਤੇਰੀ ॥੧॥
ਮਃ ੫ ॥
ਤੈਡੈ ਸਿਮਰਣਿ ਹਭੁ ਕਿਛੁ ਲਧਮੁ ਬਿਖਮੁ ਨ ਡਿਠਮੁ ਕੋਈ ॥
ਜਿਸੁ ਪਤਿ ਰਖੈ ਸਚਾ ਸਾਹਿਬੁ ਨਾਨਕ ਮੇਟਿ ਨ ਸਕੈ ਕੋਈ ॥੨॥
ਪਉੜੀ ॥
ਹੋਵੈ ਸੁਖੁ ਘਣਾ ਦਯਿ ਧਿਆਇਐ ॥
ਵੰਞੈ ਰੋਗਾ ਘਾਣਿ ਹਰਿ ਗੁਣ ਗਾਇਐ ॥
ਅੰਦਰਿ ਵਰਤੈ ਠਾਢਿ ਪ੍ਰਭਿ ਚਿਤਿ ਆਇਐ ॥
ਪੂਰਨ ਹੋਵੈ ਆਸ ਨਾਇ ਮੰਨਿ ਵਸਾਇਐ ॥
ਕੋਇ ਨ ਲਗੈ ਬਿਘਨੁ ਆਪੁ ਗਵਾਇਐ ॥
ਗਿਆਨ ਪਦਾਰਥੁ ਮਤਿ ਗੁਰ ਤੇ ਪਾਇਐ ॥
ਤਿਨਿ ਪਾਏ ਸਭੇ ਥੋਕ ਜਿਸੁ ਆਪਿ ਦਿਵਾਇਐ ॥
ਤੂੰ ਸਭਨਾ ਕਾ ਖਸਮੁ ਸਭ ਤੇਰੀ ਛਾਇਐ ॥੮॥
ਸਲੋਕ ਮਃ ੫ ॥
ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥
ਤਉ ਸਹ ਚਰਣੀ ਮੈਡਾ ਹੀਅੜਾ ਸੀਤਮੁ ਹਰਿ ਨਾਨਕ ਤੁਲਹਾ ਬੇੜੀ ॥੧॥
ਮਃ ੫ ॥
ਜਿਨ੍ਹਾ ਦਿਸੰਦੜਿਆ ਦੁਰਮਤਿ ਵੰਞੈ ਮਿਤ੍ਰ ਅਸਾਡੜੇ ਸੇਈ ॥
ਹਉ ਢੂਢੇਦੀ ਜਗੁ ਸਬਾਇਆ ਜਨ ਨਾਨਕ ਵਿਰਲੇ ਕੇਈ ॥੨॥
ਪਉੜੀ ॥
ਆਵੈ ਸਾਹਿਬੁ ਚਿਤਿ ਤੇਰਿਆ ਭਗਤਾ ਡਿਠਿਆ ॥
ਮਨ ਕੀ ਕਟੀਐ ਮੈਲੁ ਸਾਧਸੰਗਿ ਵੁਠਿਆ ॥
ਜਨਮ ਮਰਣ ਭਉ ਕਟੀਐ ਜਨ ਕਾ ਸਬਦੁ ਜਪਿ ॥
ਬੰਧਨ ਖੋਲਨਿ੍ਹ ਸੰਤ ਦੂਤ ਸਭਿ ਜਾਹਿ ਛਪਿ ॥
ਤਿਸੁ ਸਿਉ ਲਾਇਨਿ੍ਹ ਰੰਗੁ ਜਿਸ ਦੀ ਸਭ ਧਾਰੀਆ ॥
ਊਚੀ ਹੂੰ ਊਚਾ ਥਾਨੁ ਅਗਮ ਅਪਾਰੀਆ ॥
ਰੈਣਿ ਦਿਨਸੁ ਕਰ ਜੋੜਿ ਸਾਸਿ ਸਾਸਿ ਧਿਆਈਐ ॥
ਜਾ ਆਪੇ ਹੋਇ ਦਇਆਲੁ ਤਾਂ ਭਗਤ ਸੰਗੁ ਪਾਈਐ ॥੯॥
ਸਲੋਕ ਮਃ ੫ ॥
ਬਾਰਿ ਵਿਡਾਨੜੈ ਹੁੰਮਸ ਧੁੰਮਸ ਕੂਕਾ ਪਈਆ ਰਾਹੀ ॥
ਤਉ ਸਹ ਸੇਤੀ ਲਗੜੀ ਡੋਰੀ ਨਾਨਕ ਅਨਦ ਸੇਤੀ ਬਨੁ ਗਾਹੀ ॥੧॥
ਮਃ ੫ ॥
ਸਚੀ ਬੈਸਕ ਤਿਨ੍ਹਾ ਸੰਗਿ ਜਿਨ ਸੰਗਿ ਜਪੀਐ ਨਾਉ ॥
ਤਿਨ੍ਹ ਸੰਗਿ ਸੰਗੁ ਨ ਕੀਚਈ ਨਾਨਕ ਜਿਨਾ ਆਪਣਾ ਸੁਆਉ ॥੨॥
ਪਉੜੀ ॥
ਸਾ ਵੇਲਾ ਪਰਵਾਣੁ ਜਿਤੁ ਸਤਿਗੁਰੁ ਭੇਟਿਆ ॥
ਹੋਆ ਸਾਧੂ ਸੰਗੁ ਫਿਰਿ ਦੂਖ ਨ ਤੇਟਿਆ ॥
ਪਾਇਆ ਨਿਹਚਲੁ ਥਾਨੁ ਫਿਰਿ ਗਰਭਿ ਨ ਲੇਟਿਆ ॥
ਨਦਰੀ ਆਇਆ ਇਕੁ ਸਗਲ ਬ੍ਰਹਮੇਟਿਆ ॥
ਤਤੁ ਗਿਆਨੁ ਲਾਇ ਧਿਆਨੁ ਦ੍ਰਿਸਟਿ ਸਮੇਟਿਆ ॥
ਸਭੋ ਜਪੀਐ ਜਾਪੁ ਜਿ ਮੁਖਹੁ ਬੋਲੇਟਿਆ ॥
ਹੁਕਮੇ ਬੁਝਿ ਨਿਹਾਲੁ ਸੁਖਿ ਸੁਖੇਟਿਆ ॥
ਪਰਖਿ ਖਜਾਨੈ ਪਾਏ ਸੇ ਬਹੁੜਿ ਨ ਖੋਟਿਆ ॥੧੦॥
ਸਲੋਕੁ ਮਃ ੫ ॥
ਵਿਛੋਹੇ ਜੰਬੂਰ ਖਵੇ ਨ ਵੰਞਨਿ ਗਾਖੜੇ ॥
ਜੇ ਸੋ ਧਣੀ ਮਿਲੰਨਿ ਨਾਨਕ ਸੁਖ ਸੰਬੂਹ ਸਚੁ ॥੧॥
ਮਃ ੫ ॥
ਜਿਮੀ ਵਸੰਦੀ ਪਾਣੀਐ ਈਧਣੁ ਰਖੈ ਭਾਹਿ ॥
ਨਾਨਕ ਸੋ ਸਹੁ ਆਹਿ ਜਾ ਕੈ ਆਢਲਿ ਹਭੁ ਕੋ ॥੨॥
ਪਉੜੀ ॥
ਤੇਰੇ ਕੀਤੇ ਕੰਮ ਤੁਧੈ ਹੀ ਗੋਚਰੇ ॥
ਸੋਈ ਵਰਤੈ ਜਗਿ ਜਿ ਕੀਆ ਤੁਧੁ ਧੁਰੇ ॥
ਬਿਸਮੁ ਭਏ ਬਿਸਮਾਦ ਦੇਖਿ ਕੁਦਰਤਿ ਤੇਰੀਆ ॥
ਸਰਣਿ ਪਰੇ ਤੇਰੀ ਦਾਸ ਕਰਿ ਗਤਿ ਹੋਇ ਮੇਰੀਆ ॥
ਤੇਰੈ ਹਥਿ ਨਿਧਾਨੁ ਭਾਵੈ ਤਿਸੁ ਦੇਹਿ ॥
ਜਿਸ ਨੋ ਹੋਇ ਦਇਆਲੁ ਹਰਿ ਨਾਮੁ ਸੇਇ ਲੇਹਿ ॥
ਅਗਮ ਅਗੋਚਰ ਬੇਅੰਤ ਅੰਤੁ ਨ ਪਾਈਐ ॥
ਜਿਸ ਨੋ ਹੋਹਿ ਕ੍ਰਿਪਾਲੁ ਸੁ ਨਾਮੁ ਧਿਆਈਐ ॥੧੧॥
ਸਲੋਕ ਮਃ ੫ ॥
ਕੜਛੀਆ ਫਿਰੰਨਿ੍ਹ ਸੁਆਉ ਨ ਜਾਣਨਿ੍ਹ ਸੁਞੀਆ ॥
ਸੇਈ ਮੁਖ ਦਿਸੰਨਿ੍ਹ ਨਾਨਕ ਰਤੇ ਪ੍ਰੇਮ ਰਸਿ ॥੧॥
ਮਃ ੫ ॥
ਖੋਜੀ ਲਧਮੁ ਖੋਜੁ ਛਡੀਆ ਉਜਾੜਿ ॥
ਤੈ ਸਹਿ ਦਿਤੀ ਵਾੜਿ ਨਾਨਕ ਖੇਤੁ ਨ ਛਿਜਈ ॥੨॥
ਪਉੜੀ ॥
ਆਰਾਧਿਹੁ ਸਚਾ ਸੋਇ ਸਭੁ ਕਿਛੁ ਜਿਸੁ ਪਾਸਿ ॥
ਦੁਹਾ ਸਿਰਿਆ ਖਸਮੁ ਆਪਿ ਖਿਨ ਮਹਿ ਕਰੇ ਰਾਸਿ ॥
ਤਿਆਗਹੁ ਸਗਲ ਉਪਾਵ ਤਿਸ ਕੀ ਓਟ ਗਹੁ ॥
ਪਉ ਸਰਣਾਈ ਭਜਿ ਸੁਖੀ ਹੂੰ ਸੁਖ ਲਹੁ ॥
ਕਰਮ ਧਰਮ ਤਤੁ ਗਿਆਨੁ ਸੰਤਾ ਸੰਗੁ ਹੋਇ ॥
ਜਪੀਐ ਅੰਮ੍ਰਿਤ ਨਾਮੁ ਬਿਘਨੁ ਨ ਲਗੈ ਕੋਇ ॥
ਜਿਸ ਨੋ ਆਪਿ ਦਇਆਲੁ ਤਿਸੁ ਮਨਿ ਵੁਠਿਆ ॥
ਪਾਈਅਨਿ੍ਹ ਸਭਿ ਨਿਧਾਨ ਸਾਹਿਬਿ ਤੁਠਿਆ ॥੧੨॥
ਸਲੋਕ ਮਃ ੫ ॥
ਲਧਮੁ ਲਭਣਹਾਰੁ ਕਰਮੁ ਕਰੰਦੋ ਮਾ ਪਿਰੀ ॥
ਇਕੋ ਸਿਰਜਣਹਾਰੁ ਨਾਨਕ ਬਿਆ ਨ ਪਸੀਐ ॥੧॥
ਮਃ ੫ ॥
ਪਾਪੜਿਆ ਪਛਾੜਿ ਬਾਣੁ ਸਚਾਵਾ ਸੰਨਿ੍ਹ ਕੈ ॥
ਗੁਰ ਮੰਤ੍ਰੜਾ ਚਿਤਾਰਿ ਨਾਨਕ ਦੁਖੁ ਨ ਥੀਵਈ ॥੨॥
ਪਉੜੀ ॥
ਵਾਹੁ ਵਾਹੁ ਸਿਰਜਣਹਾਰ ਪਾਈਅਨੁ ਠਾਢਿ ਆਪਿ ॥
ਜੀਅ ਜੰਤ ਮਿਹਰਵਾਨੁ ਤਿਸ ਨੋ ਸਦਾ ਜਾਪਿ ॥
ਦਇਆ ਧਾਰੀ ਸਮਰਥਿ ਚੁਕੇ ਬਿਲ ਬਿਲਾਪ ॥
ਨਠੇ ਤਾਪ ਦੁਖ ਰੋਗ ਪੂਰੇ ਗੁਰ ਪ੍ਰਤਾਪਿ ॥
ਕੀਤੀਅਨੁ ਆਪਣੀ ਰਖ ਗਰੀਬ ਨਿਵਾਜਿ ਥਾਪਿ ॥
ਆਪੇ ਲਇਅਨੁ ਛਡਾਇ ਬੰਧਨ ਸਗਲ ਕਾਪਿ ॥
ਤਿਸਨ ਬੁਝੀ ਆਸ ਪੁੰਨੀ ਮਨ ਸੰਤੋਖਿ ਧ੍ਰਾਪਿ ॥
ਵਡੀ ਹੂੰ ਵਡਾ ਅਪਾਰ ਖਸਮੁ ਜਿਸੁ ਲੇਪੁ ਨ ਪੁੰਨਿ ਪਾਪਿ ॥੧੩॥
ਸਲੋਕ ਮਃ ੫ ॥
ਜਾ ਕਉ ਭਏ ਕ੍ਰਿਪਾਲ ਪ੍ਰਭ ਹਰਿ ਹਰਿ ਸੇਈ ਜਪਾਤ ॥
ਨਾਨਕ ਪ੍ਰੀਤਿ ਲਗੀ ਤਿਨ ਰਾਮ ਸਿਉ ਭੇਟਤ ਸਾਧ ਸੰਗਾਤ ॥੧॥
ਮਃ ੫ ॥
ਰਾਮੁ ਰਮਹੁ ਬਡਭਾਗੀਹੋ ਜਲਿ ਥਲਿ ਮਹੀਅਲਿ ਸੋਇ ॥
ਨਾਨਕ ਨਾਮਿ ਅਰਾਧਿਐ ਬਿਘਨੁ ਨ ਲਾਗੈ ਕੋਇ ॥੨॥
ਪਉੜੀ ॥
ਭਗਤਾ ਕਾ ਬੋਲਿਆ ਪਰਵਾਣੁ ਹੈ ਦਰਗਹ ਪਵੈ ਥਾਇ ॥
ਭਗਤਾ ਤੇਰੀ ਟੇਕ ਰਤੇ ਸਚਿ ਨਾਇ ॥
ਜਿਸ ਨੋ ਹੋਇ ਕ੍ਰਿਪਾਲੁ ਤਿਸ ਕਾ ਦੂਖੁ ਜਾਇ ॥
ਭਗਤ ਤੇਰੇ ਦਇਆਲ ਓਨ੍ਹਾ ਮਿਹਰ ਪਾਇ ॥
ਦੂਖੁ ਦਰਦੁ ਵਡ ਰੋਗੁ ਨ ਪੋਹੇ ਤਿਸੁ ਮਾਇ ॥
ਭਗਤਾ ਏਹੁ ਅਧਾਰੁ ਗੁਣ ਗੋਵਿੰਦ ਗਾਇ ॥
ਸਦਾ ਸਦਾ ਦਿਨੁ ਰੈਣਿ ਇਕੋ ਇਕੁ ਧਿਆਇ ॥
ਪੀਵਤਿ ਅੰਮ੍ਰਿਤ ਨਾਮੁ ਜਨ ਨਾਮੇ ਰਹੇ ਅਘਾਇ ॥੧੪॥
ਸਲੋਕ ਮਃ ੫ ॥
ਕੋਟਿ ਬਿਘਨ ਤਿਸੁ ਲਾਗਤੇ ਜਿਸ ਨੋ ਵਿਸਰੈ ਨਾਉ ॥
ਨਾਨਕ ਅਨਦਿਨੁ ਬਿਲਪਤੇ ਜਿਉ ਸੁੰਞੈ ਘਰਿ ਕਾਉ ॥੧॥
ਮਃ ੫ ॥
ਪਿਰੀ ਮਿਲਾਵਾ ਜਾ ਥੀਐ ਸਾਈ ਸੁਹਾਵੀ ਰੁਤਿ ॥
ਘੜੀ ਮੁਹਤੁ ਨਹ ਵੀਸਰੈ ਨਾਨਕ ਰਵੀਐ ਨਿਤ ॥੨॥
ਪਉੜੀ ॥
ਸੂਰਬੀਰ ਵਰੀਆਮ ਕਿਨੈ ਨ ਹੋੜੀਐ ॥ ਫਉਜ ਸਤਾਣੀ ਹਾਠ ਪੰਚਾ ਜੋੜੀਐ ॥
ਦਸ ਨਾਰੀ ਅਉਧੂਤ ਦੇਨਿ ਚਮੋੜੀਐ ॥
ਜਿਣਿ ਜਿਣਿ ਲੈਨਿ੍ਹ ਰਲਾਇ ਏਹੋ ਏਨਾ ਲੋੜੀਐ ॥
ਤ੍ਰੈ ਗੁਣ ਇਨ ਕੈ ਵਸਿ ਕਿਨੈ ਨ ਮੋੜੀਐ ॥
ਭਰਮੁ ਕੋਟੁ ਮਾਇਆ ਖਾਈ ਕਹੁ ਕਿਤੁ ਬਿਧਿ ਤੋੜੀਐ ॥
ਗੁਰੁ ਪੂਰਾ ਆਰਾਧਿ ਬਿਖਮ ਦਲੁ ਫੋੜੀਐ ॥
ਹਉ ਤਿਸੁ ਅਗੈ ਦਿਨੁ ਰਾਤਿ ਰਹਾ ਕਰ ਜੋੜੀਐ ॥੧੫॥
ਸਲੋਕ ਮਃ ੫ ॥
ਕਿਲਵਿਖ ਸਭੇ ਉਤਰਨਿ ਨੀਤ ਨੀਤ ਗੁਣ ਗਾਉ ॥
ਕੋਟਿ ਕਲੇਸਾ ਊਪਜਹਿ ਨਾਨਕ ਬਿਸਰੈ ਨਾਉ ॥੧॥
ਮਃ ੫ ॥
ਨਾਨਕ ਸਤਿਗੁਰਿ ਭੇਟਿਐ ਪੂਰੀ ਹੋਵੈ ਜੁਗਤਿ ॥
ਹਸੰਦਿਆ ਖੇਲੰਦਿਆ ਪੈਨੰਦਿਆ ਖਾਵੰਦਿਆ ਵਿਚੇ ਹੋਵੈ ਮੁਕਤਿ ॥੨॥
ਪਉੜੀ ॥
ਸੋ ਸਤਿਗੁਰੁ ਧਨੁ ਧੰਨੁ ਜਿਨਿ ਭਰਮ ਗੜੁ ਤੋੜਿਆ ॥
ਸੋ ਸਤਿਗੁਰੁ ਵਾਹੁ ਵਾਹੁ ਜਿਨਿ ਹਰਿ ਸਿਉ ਜੋੜਿਆ ॥
ਨਾਮੁ ਨਿਧਾਨੁ ਅਖੁਟੁ ਗੁਰੁ ਦੇਇ ਦਾਰੂਓ ॥
ਮਹਾ ਰੋਗੁ ਬਿਕਰਾਲ ਤਿਨੈ ਬਿਦਾਰੂਓ ॥
ਪਾਇਆ ਨਾਮੁ ਨਿਧਾਨੁ ਬਹੁਤੁ ਖਜਾਨਿਆ ॥
ਜਿਤਾ ਜਨਮੁ ਅਪਾਰੁ ਆਪੁ ਪਛਾਨਿਆ ॥
ਮਹਿਮਾ ਕਹੀ ਨ ਜਾਇ ਗੁਰ ਸਮਰਥ ਦੇਵ ॥
ਗੁਰ ਪਾਰਬ੍ਰਹਮ ਪਰਮੇਸੁਰ ਅਪਰੰਪਰ ਅਲਖ ਅਭੇਵ ॥੧੬॥
ਸਲੋਕੁ ਮਃ ੫ ॥
ਉਦਮੁ ਕਰੇਦਿਆ ਜੀਉ ਤੂੰ ਕਮਾਵਦਿਆ ਸੁਖ ਭੁੰਚੁ ॥
ਧਿਆਇਦਿਆ ਤੂੰ ਪ੍ਰਭੂ ਮਿਲੁ ਨਾਨਕ ਉਤਰੀ ਚਿੰਤ ॥੧॥
ਮਃ ੫ ॥
ਸੁਭ ਚਿੰਤਨ ਗੋਬਿੰਦ ਰਮਣ ਨਿਰਮਲ ਸਾਧੂ ਸੰਗ ॥
ਨਾਨਕ ਨਾਮੁ ਨ ਵਿਸਰਉ ਇਕ ਘੜੀ ਕਰਿ ਕਿਰਪਾ ਭਗਵੰਤ ॥੨॥
ਪਉੜੀ ॥
ਤੇਰਾ ਕੀਤਾ ਹੋਇ ਤ ਕਾਹੇ ਡਰਪੀਐ ॥
ਜਿਸੁ ਮਿਲਿ ਜਪੀਐ ਨਾਉ ਤਿਸੁ ਜੀਉ ਅਰਪੀਐ ॥
ਆਇਐ ਚਿਤਿ ਨਿਹਾਲੁ ਸਾਹਿਬ ਬੇਸੁਮਾਰ ॥
ਤਿਸ ਨੋ ਪੋਹੇ ਕਵਣੁ ਜਿਸੁ ਵਲਿ ਨਿਰੰਕਾਰ ॥
ਸਭੁ ਕਿਛੁ ਤਿਸ ਕੈ ਵਸਿ ਨ ਕੋਈ ਬਾਹਰਾ ॥
ਸੋ ਭਗਤਾ ਮਨਿ ਵੁਠਾ ਸਚਿ ਸਮਾਹਰਾ ॥
ਤੇਰੇ ਦਾਸ ਧਿਆਇਨਿ ਤੁਧੁ ਤੂੰ ਰਖਣ ਵਾਲਿਆ ॥
ਸਿਰਿ ਸਭਨਾ ਸਮਰਥੁ ਨਦਰਿ ਨਿਹਾਲਿਆ ॥੧੭॥
ਸਲੋਕ ਮਃ ੫ ॥
ਕਾਮ ਕ੍ਰੋਧ ਮਦ ਲੋਭ ਮੋਹ ਦੁਸਟ ਬਾਸਨਾ ਨਿਵਾਰਿ ॥
ਰਾਖਿ ਲੇਹੁ ਪ੍ਰਭ ਆਪਣੇ ਨਾਨਕ ਸਦ ਬਲਿਹਾਰਿ ॥੧॥
ਮਃ ੫ ॥
ਖਾਂਦਿਆ ਖਾਂਦਿਆ ਮੁਹੁ ਘਠਾ ਪੈਨੰਦਿਆ ਸਭੁ ਅੰਗੁ ॥
ਨਾਨਕ ਧ੍ਰਿਗੁ ਤਿਨਾ ਦਾ ਜੀਵਿਆ ਜਿਨ ਸਚਿ ਨ ਲਗੋ ਰੰਗੁ ॥੨॥
ਪਉੜੀ ॥
ਜਿਉ ਜਿਉ ਤੇਰਾ ਹੁਕਮੁ ਤਿਵੈ ਤਿਉ ਹੋਵਣਾ ॥
ਜਹ ਜਹ ਰਖਹਿ ਆਪਿ ਤਹ ਜਾਇ ਖੜੋਵਣਾ ॥
ਨਾਮ ਤੇਰੈ ਕੈ ਰੰਗਿ ਦੁਰਮਤਿ ਧੋਵਣਾ ॥
ਜਪਿ ਜਪਿ ਤੁਧੁ ਨਿਰੰਕਾਰ ਭਰਮੁ ਭਉ ਖੋਵਣਾ ॥
ਜੋ ਤੇਰੈ ਰੰਗਿ ਰਤੇ ਸੇ ਜੋਨਿ ਨ ਜੋਵਣਾ ॥
ਅੰਤਰਿ ਬਾਹਰਿ ਇਕੁ ਨੈਣ ਅਲੋਵਣਾ ॥
ਜਿਨ੍ਹੀ ਪਛਾਤਾ ਹੁਕਮੁ ਤਿਨ੍ਹ ਕਦੇ ਨ ਰੋਵਣਾ ॥
ਨਾਉ ਨਾਨਕ ਬਖਸੀਸ ਮਨ ਮਾਹਿ ਪਰੋਵਣਾ ॥੧੮॥
ਸਲੋਕ ਮਃ ੫ ॥
ਜੀਵਦਿਆ ਨ ਚੇਤਿਓ ਮੁਆ ਰਲੰਦੜੋ ਖਾਕ ॥
ਨਾਨਕ ਦੁਨੀਆ ਸੰਗਿ ਗੁਦਾਰਿਆ ਸਾਕਤ ਮੂੜ ਨਪਾਕ ॥੧॥
ਮਃ ੫ ॥
ਜੀਵੰਦਿਆ ਹਰਿ ਚੇਤਿਆ ਮਰੰਦਿਆ ਹਰਿ ਰੰਗਿ ॥
ਜਨਮੁ ਪਦਾਰਥੁ ਤਾਰਿਆ ਨਾਨਕ ਸਾਧੂ ਸੰਗਿ ॥੨॥
ਪਉੜੀ ॥
ਆਦਿ ਜੁਗਾਦੀ ਆਪਿ ਰਖਣ ਵਾਲਿਆ ॥
ਸਚੁ ਨਾਮੁ ਕਰਤਾਰੁ ਸਚੁ ਪਸਾਰਿਆ ॥
ਊਣਾ ਕਹੀ ਨ ਹੋਇ ਘਟੇ ਘਟਿ ਸਾਰਿਆ ॥
ਮਿਹਰਵਾਨ ਸਮਰਥ ਆਪੇ ਹੀ ਘਾਲਿਆ ॥
ਜਿਨ੍ਹ ਮਨਿ ਵੁਠਾ ਆਪਿ ਸੇ ਸਦਾ ਸੁਖਾਲਿਆ ॥
ਆਪੇ ਰਚਨੁ ਰਚਾਇ ਆਪੇ ਹੀ ਪਾਲਿਆ ॥
ਸਭੁ ਕਿਛੁ ਆਪੇ ਆਪਿ ਬੇਅੰਤ ਅਪਾਰਿਆ ॥
ਗੁਰ ਪੂਰੇ ਕੀ ਟੇਕ ਨਾਨਕ ਸੰਮ੍ਹਾਲਿਆ ॥੧੯॥
ਸਲੋਕ ਮਃ ੫ ॥
ਆਦਿ ਮਧਿ ਅਰੁ ਅੰਤਿ ਪਰਮੇਸਰਿ ਰਖਿਆ ॥
ਸਤਿਗੁਰਿ ਦਿਤਾ ਹਰਿ ਨਾਮੁ ਅੰਮ੍ਰਿਤੁ ਚਖਿਆ ॥
ਸਾਧਾ ਸੰਗੁ ਅਪਾਰੁ ਅਨਦਿਨੁ ਹਰਿ ਗੁਣ ਰਵੈ ॥
ਪਾਏ ਮਨੋਰਥ ਸਭਿ ਜੋਨੀ ਨਹ ਭਵੈ ॥
ਸਭੁ ਕਿਛੁ ਕਰਤੇ ਹਥਿ ਕਾਰਣੁ ਜੋ ਕਰੈ ॥
ਨਾਨਕੁ ਮੰਗੈ ਦਾਨੁ ਸੰਤਾ ਧੂਰਿ ਤਰੈ ॥੧॥
ਮਃ ੫ ॥
ਤਿਸ ਨੋ ਮੰਨਿ ਵਸਾਇ ਜਿਨਿ ਉਪਾਇਆ ॥
ਜਿਨਿ ਜਨਿ ਧਿਆਇਆ ਖਸਮੁ ਤਿਨਿ ਸੁਖੁ ਪਾਇਆ ॥
ਸਫਲੁ ਜਨਮੁ ਪਰਵਾਨੁ ਗੁਰਮੁਖਿ ਆਇਆ ॥
ਹੁਕਮੈ ਬੁਝਿ ਨਿਹਾਲੁ ਖਸਮਿ ਫੁਰਮਾਇਆ ॥
ਜਿਸੁ ਹੋਆ ਆਪਿ ਕ੍ਰਿਪਾਲੁ ਸੁ ਨਹ ਭਰਮਾਇਆ ॥
ਜੋ ਜੋ ਦਿਤਾ ਖਸਮਿ ਸੋਈ ਸੁਖੁ ਪਾਇਆ ॥
ਨਾਨਕ ਜਿਸਹਿ ਦਇਆਲੁ ਬੁਝਾਏ ਹੁਕਮੁ ਮਿਤ ॥
ਜਿਸਹਿ ਭੁਲਾਏ ਆਪਿ ਮਰਿ ਮਰਿ ਜਮਹਿ ਨਿਤ ॥੨॥
ਪਉੜੀ ॥
ਨਿੰਦਕ ਮਾਰੇ ਤਤਕਾਲਿ ਖਿਨੁ ਟਿਕਣ ਨ ਦਿਤੇ ॥
ਪ੍ਰਭ ਦਾਸ ਕਾ ਦੁਖੁ ਨ ਖਵਿ ਸਕਹਿ ਫੜਿ ਜੋਨੀ ਜੁਤੇ ॥
ਮਥੇ ਵਾਲਿ ਪਛਾੜਿਅਨੁ ਜਮ ਮਾਰਗਿ ਮੁਤੇ ॥
ਦੁਖਿ ਲਗੈ ਬਿਲਲਾਣਿਆ ਨਰਕਿ ਘੋਰਿ ਸੁਤੇ ॥
ਕੰਠਿ ਲਾਇ ਦਾਸ ਰਖਿਅਨੁ ਨਾਨਕ ਹਰਿ ਸਤੇ ॥੨੦॥
ਸਲੋਕ ਮਃ ੫ ॥
ਰਾਮੁ ਜਪਹੁ ਵਡਭਾਗੀਹੋ ਜਲਿ ਥਲਿ ਪੂਰਨੁ ਸੋਇ ॥
ਨਾਨਕ ਨਾਮਿ ਧਿਆਇਐ ਬਿਘਨੁ ਨ ਲਾਗੈ ਕੋਇ ॥੧॥
ਮਃ ੫ ॥
ਕੋਟਿ ਬਿਘਨ ਤਿਸੁ ਲਾਗਤੇ ਜਿਸ ਨੋ ਵਿਸਰੈ ਨਾਉ ॥
ਨਾਨਕ ਅਨਦਿਨੁ ਬਿਲਪਤੇ ਜਿਉ ਸੁੰਞੈ ਘਰਿ ਕਾਉ ॥੨॥
ਪਉੜੀ ॥
ਸਿਮਰਿ ਸਿਮਰਿ ਦਾਤਾਰੁ ਮਨੋਰਥ ਪੂਰਿਆ ॥
ਇਛ ਪੁੰਨੀ ਮਨਿ ਆਸ ਗਏ ਵਿਸੂਰਿਆ ॥
ਪਾਇਆ ਨਾਮੁ ਨਿਧਾਨੁ ਜਿਸ ਨੋ ਭਾਲਦਾ ॥
ਜੋਤਿ ਮਿਲੀ ਸੰਗਿ ਜੋਤਿ ਰਹਿਆ ਘਾਲਦਾ ॥
ਸੂਖ ਸਹਜ ਆਨੰਦ ਵੁਠੇ ਤਿਤੁ ਘਰਿ ॥
ਆਵਣ ਜਾਣ ਰਹੇ ਜਨਮੁ ਨ ਤਹਾ ਮਰਿ ॥
ਸਾਹਿਬੁ ਸੇਵਕੁ ਇਕੁ ਇਕੁ ਦ੍ਰਿਸਟਾਇਆ ॥
ਗੁਰ ਪ੍ਰਸਾਦਿ ਨਾਨਕ ਸਚਿ ਸਮਾਇਆ ॥੨੧॥੧॥੨॥ ਸੁਧੁ
