HomeSundar Gutka Baaniyaanਰਾਗੁ ਕੇਦਾਰਾ Sundar Gutka Baaniyaan ਰਾਗੁ ਕੇਦਾਰਾ babasharichandji@gmail.com February 12, 2019 0 ਰਾਗੁ ਕੇਦਾਰਾ ਬਾਣੀ ਕਬੀਰ ਜੀਉ ਕੀ ੴ ਸਤਿਗੁਰ ਪ੍ਰਸਾਦਿ ॥ ਉਸਤਤਿ ਨਿੰਦਾ ਦੋਊ ਬਿਬਰਜਿਤ ਤਜਹੁ ਮਾਨੁ ਅਭਿਮਾਨਾ ॥ ਲੋਹਾ ਕੰਚਨੁ ਸਮ ਕਰਿ ਜਾਨਹਿ ਤੇ ਮੂਰਤਿ ਭਗਵਾਨਾ ॥੧॥ ਤੇਰਾ ਜਨੁ ਏਕੁ ਆਧੁ ਕੋਈ ॥ ਕਾਮੁ ਕ੍ਰੋਧੁ ਲੋਭੁ ਮੋਹੁ ਬਿਬਰਜਿਤ ਹਰਿ ਪਦੁ ਚੀਨੈ੍ ਸੋਈ ॥੧॥ ਰਹਾਉ ॥ ਰਜ ਗੁਣ ਤਮ ਗੁਣ ਸਤ ਗੁਣ ਕਹੀਐ ਇਹ ਤੇਰੀ ਸਭ ਮਾਇਆ ॥ ਚਉਥੇ ਪਦ ਕਉ ਜੋ ਨਰੁ ਚੀਨੈ੍ ਤਿਨ੍ਹ ਹੀ ਪਰਮ ਪਦੁ ਪਾਇਆ ॥੨॥ ਤੀਰਥ ਬਰਤ ਨੇਮ ਸੁਚਿ ਸੰਜਮ ਸਦਾ ਰਹੈ ਨਿਹਕਾਮਾ ॥ ਤ੍ਰਿਸਨਾ ਅਰੁ ਮਾਇਆ ਭ੍ਰਮੁ ਚੂਕਾ ਚਿਤਵਤ ਆਤਮ ਰਾਮਾ ॥੩॥ ਜਿਹ ਮੰਦਰਿ ਦੀਪਕੁ ਪਰਗਾਸਿਆ ਅੰਧਕਾਰੁ ਤਹ ਨਾਸਾ ॥ ਨਿਰਭਉ ਪੂਰਿ ਰਹੇ ਭ੍ਰਮੁ ਭਾਗਾ ਕਹਿ ਕਬੀਰ ਜਨ ਦਾਸਾ ॥੪॥੧॥ ਕਿਨਹੀ ਬਨਜਿਆ ਕਾਂਸੀ ਤਾਂਬਾ ਕਿਨਹੀ ਲਉਗ ਸੁਪਾਰੀ ॥ ਸੰਤਹੁ ਬਨਜਿਆ ਨਾਮੁ ਗੋਬਿਦ ਕਾ ਐਸੀ ਖੇਪ ਹਮਾਰੀ ॥੧॥ ਹਰਿ ਕੇ ਨਾਮ ਕੇ ਬਿਆਪਾਰੀ ॥ ਹੀਰਾ ਹਾਥਿ ਚੜਿਆ ਨਿਰਮੋਲਕੁ ਛੂਟਿ ਗਈ ਸੰਸਾਰੀ ॥੧॥ ਰਹਾਉ ॥ ਸਾਚੇ ਲਾਏ ਤਉ ਸਚ ਲਾਗੇ ਸਾਚੇ ਕੇ ਬਿਉਹਾਰੀ ॥ ਸਾਚੀ ਬਸਤੁ ਕੇ ਭਾਰ ਚਲਾਏ ਪਹੁਚੇ ਜਾਇ ਭੰਡਾਰੀ ॥੨॥ ਆਪਹਿ ਰਤਨ ਜਵਾਹਰ ਮਾਨਿਕ ਆਪੈ ਹੈ ਪਾਸਾਰੀ ॥ ਆਪੈ ਦਹ ਦਿਸ ਆਪ ਚਲਾਵੈ ਨਿਹਚਲੁ ਹੈ ਬਿਆਪਾਰੀ ॥੩॥ ਮਨੁ ਕਰਿ ਬੈਲੁ ਸੁਰਤਿ ਕਰਿ ਪੈਡਾ ਗਿਆਨ ਗੋਨਿ ਭਰਿ ਡਾਰੀ ॥ ਕਹਤੁ ਕਬੀਰੁ ਸੁਨਹੁ ਰੇ ਸੰਤਹੁ ਨਿਬਹੀ ਖੇਪ ਹਮਾਰੀ ॥੪॥੨॥ ਰੀ ਕਲਵਾਰਿ ਗਵਾਰਿ ਮੂਢ ਮਤਿ ਉਲਟੋ ਪਵਨੁ ਫਿਰਾਵਉ ॥ ਮਨੁ ਮਤਵਾਰ ਮੇਰ ਸਰ ਭਾਠੀ ਅੰਮ੍ਰਿਤ ਧਾਰ ਚੁਆਵਉ ॥੧॥ ਬੋਲਹੁ ਭਈਆ ਰਾਮ ਕੀ ਦੁਹਾਈ ॥ ਪੀਵਹੁ ਸੰਤ ਸਦਾ ਮਤਿ ਦੁਰਲਭ ਸਹਜੇ ਪਿਆਸ ਬੁਝਾਈ ॥੧॥ ਰਹਾਉ ॥ ਭੈ ਬਿਚਿ ਭਾਉ ਭਾਇ ਕੋਊ ਬੂਝਹਿ ਹਰਿ ਰਸੁ ਪਾਵੈ ਭਾਈ ॥ ਜੇਤੇ ਘਟ ਅੰਮ੍ਰਿਤੁ ਸਭ ਹੀ ਮਹਿ ਭਾਵੈ ਤਿਸਹਿ ਪੀਆਈ ॥੨॥ ਨਗਰੀ ਏਕੈ ਨਉ ਦਰਵਾਜੇ ਧਾਵਤੁ ਬਰਜਿ ਰਹਾਈ ॥ ਤ੍ਰਿਕੁਟੀ ਛੂਟੈ ਦਸਵਾ ਦਰੁ ਖੂਲੈ੍ ਤਾ ਮਨੁ ਖੀਵਾ ਭਾਈ ॥੩॥ ਅਭੈ ਪਦ ਪੂਰਿ ਤਾਪ ਤਹ ਨਾਸੇ ਕਹਿ ਕਬੀਰ ਬੀਚਾਰੀ ॥ ਉਬਟ ਚਲੰਤੇ ਇਹੁ ਮਦੁ ਪਾਇਆ ਜੈਸੇ ਖੋਂਦ ਖੁਮਾਰੀ ॥੪॥੩॥ ਕਾਮ ਕ੍ਰੋਧ ਤ੍ਰਿਸਨਾ ਕੇ ਲੀਨੇ ਗਤਿ ਨਹੀ ਏਕੈ ਜਾਨੀ ॥ ਫੂਟੀ ਆਖੈ ਕਛੂ ਨ ਸੂਝੈ ਬੂਡਿ ਮੂਏ ਬਿਨੁ ਪਾਨੀ ॥੧॥ ਚਲਤ ਕਤ ਟੇਢੇ ਟੇਢੇ ਟੇਢੇ ॥ ਅਸਤਿ ਚਰਮ ਬਿਸਟਾ ਕੇ ਮੂੰਦੇ ਦੁਰਗੰਧ ਹੀ ਕੇ ਬੇਢੇ ॥੧॥ ਰਹਾਉ ॥ ਰਾਮ ਨ ਜਪਹੁ ਕਵਨ ਭ੍ਰਮ ਭੂਲੇ ਤੁਮ ਤੇ ਕਾਲੁ ਨ ਦੂਰੇ ॥ ਅਨਿਕ ਜਤਨ ਕਰਿ ਇਹੁ ਤਨੁ ਰਾਖਹੁ ਰਹੈ ਅਵਸਥਾ ਪੂਰੇ ॥੨॥ ਆਪਨ ਕੀਆ ਕਛੂ ਨ ਹੋਵੈ ਕਿਆ ਕੋ ਕਰੈ ਪਰਾਨੀ ॥ ਜਾ ਤਿਸੁ ਭਾਵੈ ਸਤਿਗੁਰੁ ਭੇਟੈ ਏਕੋ ਨਾਮੁ ਬਖਾਨੀ ॥੩॥ ਬਲੂਆ ਕੇ ਘਰੂਆ ਮਹਿ ਬਸਤੇ ਫੁਲਵਤ ਦੇਹ ਅਇਆਨੇ ॥ ਕਹੁ ਕਬੀਰ ਜਿਹ ਰਾਮੁ ਨ ਚੇਤਿਓ ਬੂਡੇ ਬਹੁਤੁ ਸਿਆਨੇ ॥੪॥੪॥ ਟੇਢੀ ਪਾਗ ਟੇਢੇ ਚਲੇ ਲਾਗੇ ਬੀਰੇ ਖਾਨ ॥ ਭਾਉ ਭਗਤਿ ਸਿਉ ਕਾਜੁ ਨ ਕਛੂਐ ਮੇਰੋ ਕਾਮੁ ਦੀਵਾਨ ॥੧॥ ਰਾਮੁ ਬਿਸਾਰਿਓ ਹੈ ਅਭਿਮਾਨਿ ॥ ਕਨਿਕ ਕਾਮਨੀ ਮਹਾ ਸੁੰਦਰੀ ਪੇਖਿ ਪੇਖਿ ਸਚੁ ਮਾਨਿ ॥੧॥ ਰਹਾਉ ॥ ਲਾਲਚ ਝੂਠ ਬਿਕਾਰ ਮਹਾ ਮਦ ਇਹ ਬਿਧਿ ਅਉਧ ਬਿਹਾਨਿ ॥ ਕਹਿ ਕਬੀਰ ਅੰਤ ਕੀ ਬੇਰ ਆਇ ਲਾਗੋ ਕਾਲੁ ਨਿਦਾਨਿ ॥੨॥੫॥ ਚਾਰਿ ਦਿਨ ਅਪਨੀ ਨਉਬਤਿ ਚਲੇ ਬਜਾਇ ॥ ਇਤਨਕੁ ਖਟੀਆ ਗਠੀਆ ਮਟੀਆ ਸੰਗਿ ਨ ਕਛੁ ਲੈ ਜਾਇ ॥੧॥ ਰਹਾਉ ॥ ਦਿਹਰੀ ਬੈਠੀ ਮਿਹਰੀ ਰੋਵੈ ਦੁਆਰੈ ਲਉ ਸੰਗਿ ਮਾਇ ॥ ਮਰਹਟ ਲਗਿ ਸਭੁ ਲੋਗੁ ਕੁਟੰਬੁ ਮਿਲਿ ਹੰਸੁ ਇਕੇਲਾ ਜਾਇ ॥੧॥ ਵੈ ਸੁਤ ਵੈ ਬਿਤ ਵੈ ਪੁਰ ਪਾਟਨ ਬਹੁਰਿ ਨ ਦੇਖੈ ਆਇ ॥ ਕਹਤੁ ਕਬੀਰੁ ਰਾਮੁ ਕੀ ਨ ਸਿਮਰਹੁ ਜਨਮੁ ਅਕਾਰਥੁ ਜਾਇ ॥੨॥੬॥ ਰਾਗੁ ਕੇਦਾਰਾ ਬਾਣੀ ਰਵਿਦਾਸ ਜੀਉ ਕੀ ੴ ਸਤਿਗੁਰ ਪ੍ਰਸਾਦਿ ॥ ਖਟੁ ਕਰਮ ਕੁਲ ਸੰਜੁਗਤੁ ਹੈ ਹਰਿ ਭਗਤਿ ਹਿਰਦੈ ਨਾਹਿ ॥ ਚਰਨਾਰਬਿੰਦ ਨ ਕਥਾ ਭਾਵੈ ਸੁਪਚ ਤੁਲਿ ਸਮਾਨਿ ॥੧॥ ਰੇ ਚਿਤ ਚੇਤਿ ਚੇਤ ਅਚੇਤ ॥ ਕਾਹੇ ਨ ਬਾਲਮੀਕਹਿ ਦੇਖ ॥ ਕਿਸੁ ਜਾਤਿ ਤੇ ਕਿਹ ਪਦਹਿ ਅਮਰਿਓ ਰਾਮ ਭਗਤਿ ਬਿਸੇਖ ॥੧॥ ਰਹਾਉ ॥ ਸੁਆਨ ਸਤ੍ਰੁ ਅਜਾਤੁ ਸਭ ਤੇ ਕ੍ਰਿਸੱ ਲਾਵੈ ਹੇਤੁ ॥ ਲੋਗੁ ਬਪੁਰਾ ਕਿਆ ਸਰਾਹੈ ਤੀਨਿ ਲੋਕ ਪ੍ਰਵੇਸ ॥੨॥ ਅਜਾਮਲੁ ਪਿੰਗੁਲਾ ਲੁਭਤੁ ਕੁੰਚਰੁ ਗਏ ਹਰਿ ਕੈ ਪਾਸਿ ॥ ਐਸੇ ਦੁਰਮਤਿ ਨਿਸਤਰੇ ਤੂ ਕਿਉ ਨ ਤਰਹਿ ਰਵਿਦਾਸ ॥੩॥੧॥ Tags Sundar Gutka Baaniyaan Newer Older