ਰਾਗ ਸਾਰੰਗ
ਰਾਗੁ ਸਾਰੰਗ ਬਾਣੀ ਭਗਤਾਂ ਕੀ ॥ਕਬੀਰ ਜੀ ॥
ੴ ਸਤਿਗੁਰ ਪ੍ਰਸਾਦਿ ॥
ਕਹਾ ਨਰ ਗਰਬਸਿ ਥੋਰੀ ਬਾਤ ॥
ਮਨ ਦਸ ਨਾਜੁ ਟਕਾ ਚਾਰਿ ਗਾਂਠੀ ਐਂਡੌ ਟੇਢੌ ਜਾਤੁ ॥੧॥ ਰਹਾਉ ॥
ਬਹੁਤੁ ਪ੍ਰਤਾਪੁ ਗਾਂਉ ਸਉ ਪਾਏ ਦੁਇ ਲਖ ਟਕਾ ਬਰਾਤ ॥
ਦਿਵਸ ਚਾਰਿ ਕੀ ਕਰਹੁ ਸਾਹਿਬੀ ਜੈਸੇ ਬਨ ਹਰ ਪਾਤ ॥੧॥
ਨਾ ਕੋਊ ਲੈ ਆਇਓ ਇਹੁ ਧਨੁ ਨਾ ਕੋਊ ਲੈ ਜਾਤੁ ॥
ਰਾਵਨ ਹੂੰ ਤੇ ਅਧਿਕ ਛਤ੍ਰਪਤਿ ਖਿਨ ਮਹਿ ਗਏ ਬਿਲਾਤ ॥੨॥
ਹਰਿ ਕੇ ਸੰਤ ਸਦਾ ਥਿਰੁ ਪੂਜਹੁ ਜੋ ਹਰਿ ਨਾਮੁ ਜਪਾਤ ॥
ਜਿਨ ਕਉ ਕ੍ਰਿਪਾ ਕਰਤ ਹੈ ਗੋਬਿਦੁ ਤੇ ਸਤਸੰਗਿ ਮਿਲਾਤ ॥੩॥
ਮਾਤ ਪਿਤਾ ਬਨਿਤਾ ਸੁਤ ਸੰਪਤਿ ਅੰਤਿ ਨ ਚਲਤ ਸੰਗਾਤ ॥
ਕਹਤ ਕਬੀਰੁ ਰਾਮ ਭਜੁ ਬਉਰੇ ਜਨਮੁ ਅਕਾਰਥ ਜਾਤ ॥੪॥੧॥
ਰਾਜਾਸ੍ਰਮ ਮਿਤਿ ਨਹੀ ਜਾਨੀ ਤੇਰੀ ॥
ਤੇਰੇ ਸੰਤਨ ਕੀ ਹਉ ਚੇਰੀ ॥੧॥ ਰਹਾਉ ॥
ਹਸਤੋ ਜਾਇ ਸੁ ਰੋਵਤੁ ਆਵੈ ਰੋਵਤੁ ਜਾਇ ਸੁ ਹਸੈ ॥
ਬਸਤੋ ਹੋਇ ਹੋਇ ਸੋੁ ਊਜਰੁ ਊਜਰੁ ਹੋਇ ਸੁ ਬਸੈ ॥੧॥
ਜਲ ਤੇ ਥਲ ਕਰਿ ਥਲ ਤੇ ਕੂਆ ਕੂਪ ਤੇ ਮੇਰੁ ਕਰਾਵੈ ॥
ਧਰਤੀ ਤੇ ਆਕਾਸਿ ਚਢਾਵੈ ਚਢੇ ਅਕਾਸਿ ਗਿਰਾਵੈ ॥੨॥
ਭੇਖਾਰੀ ਤੇ ਰਾਜੁ ਕਰਾਵੈ ਰਾਜਾ ਤੇ ਭੇਖਾਰੀ ॥
ਖਲ ਮੂਰਖ ਤੇ ਪੰਡਿਤੁ ਕਰਿਬੋ ਪੰਡਿਤ ਤੇ ਮੁਗਧਾਰੀ ॥੩॥
ਨਾਰੀ ਤੇ ਜੋ ਪੁਰਖੁ ਕਰਾਵੈ ਪੁਰਖਨ ਤੇ ਜੋ ਨਾਰੀ ॥
ਕਹੁ ਕਬੀਰ ਸਾਧੂ ਕੋ ਪ੍ਰੀਤਮੁ ਤਿਸੁ ਮੂਰਤਿ ਬਲਿਹਾਰੀ ॥੪॥੨॥
ਸਾਰੰਗ ਬਾਣੀ ਨਾਮਦੇਉ ਜੀ ਕੀ ॥
ੴ ਸਤਿਗੁਰ ਪ੍ਰਸਾਦਿ ॥
ਕਾਏਂ ਰੇ ਮਨ ਬਿਖਿਆ ਬਨ ਜਾਇ ॥
ਭੂਲੌ ਰੇ ਠਗਮੂਰੀ ਖਾਇ ॥੧॥ ਰਹਾਉ ॥
ਜੈਸੇ ਮੀਨੁ ਪਾਨੀ ਮਹਿ ਰਹੈ ॥
ਕਾਲ ਜਾਲ ਕੀ ਸੁਧਿ ਨਹੀ ਲਹੈ ॥
ਜਿਹਬਾ ਸੁਆਦੀ ਲੀਲਿਤ ਲੋਹ ॥
ਐਸੇ ਕਨਿਕ ਕਾਮਨੀ ਬਾਧਿਓ ਮੋਹ ॥੧॥
ਜਿਉ ਮਧੁ ਮਾਖੀ ਸੰਚੈ ਅਪਾਰ ॥
ਮਧੁ ਲੀਨੋ ਮੁਖਿ ਦੀਨੀ ਛਾਰੁ ॥
ਗਊ ਬਾਛ ਕਉ ਸੰਚੈ ਖੀਰੁ ॥
ਗਲਾ ਬਾਂਧਿ ਦੁਹਿ ਲੇਇ ਅਹੀਰੁ ॥੨॥
ਮਾਇਆ ਕਾਰਨਿ ਸ੍ਰਮੁ ਅਤਿ ਕਰੈ ॥
ਸੋ ਮਾਇਆ ਲੈ ਗਾਡੈ ਧਰੈ ॥
ਅਤਿ ਸੰਚੈ ਸਮਝੈ ਨਹੀ ਮੂੜ੍ਹ ॥
ਧਨੁ ਧਰਤੀ ਤਨੁ ਹੋਇ ਗਇਓ ਧੂੜਿ ॥੩॥
ਕਾਮ ਕ੍ਰੋਧ ਤ੍ਰਿਸਨਾ ਅਤਿ ਜਰੈ ॥
ਸਾਧਸੰਗਤਿ ਕਬਹੂ ਨਹੀ ਕਰੈ ॥
ਕਹਤ ਨਾਮਦੇਉ ਤਾ ਚੀ ਆਣਿ ॥
ਨਿਰਭੈ ਹੋਇ ਭਜੀਐ ਭਗਵਾਨ ॥੪॥੧॥
ਬਦਹੁ ਕੀ ਨ ਹੋਡ ਮਾਧਉ ਮੋ ਸਿਉ ॥
ਠਾਕੁਰ ਤੇ ਜਨੁ ਜਨ ਤੇ ਠਾਕੁਰੁ ਖੇਲੁ ਪਰਿਓ ਹੈ ਤੋ ਸਿਉ ॥੧॥ ਰਹਾਉ ॥
ਆਪਨ ਦੇਉ ਦੇਹੁਰਾ ਆਪਨ ਆਪ ਲਗਾਵੈ ਪੂਜਾ ॥
ਜਲ ਤੇ ਤਰੰਗ ਤਰੰਗ ਤੇ ਹੈ ਜਲੁ ਕਹਨ ਸੁਨਨ ਕਉ ਦੂਜਾ ॥੧॥
ਆਪਹਿ ਗਾਵੈ ਆਪਹਿ ਨਾਚੈ ਆਪਿ ਬਜਾਵੈ ਤੂਰਾ ॥
ਕਹਤ ਨਾਮਦੇਉ ਤੂੰ ਮੇਰੋ ਠਾਕੁਰੁ ਜਨੁ ਊਰਾ ਤੂ ਪੂਰਾ ॥੨॥੨॥
ਦਾਸ ਅਨਿੰਨ ਮੇਰੋ ਨਿਜ ਰੂਪ ॥
ਦਰਸਨ ਨਿਮਖ ਤਾਪ ਤ੍ਰਈ ਮੋਚਨ ਪਰਸਤ ਮੁਕਤਿ ਕਰਤ ਗ੍ਰਿਹ ਕੂਪ ॥੧॥ ਰਹਾਉ ॥
ਮੇਰੀ ਬਾਂਧੀ ਭਗਤੁ ਛਡਾਵੈ ਬਾਂਧੈ ਭਗਤੁ ਨ ਛੂਟੈ ਮੋਹਿ ॥
ਏਕ ਸਮੈ ਮੋ ਕਉ ਗਹਿ ਬਾਂਧੈ ਤਉ ਫੁਨਿ ਮੋ ਪੈ ਜਬਾਬੁ ਨ ਹੋਇ ॥੧॥
ਮੈ ਗੁਨ ਬੰਧ ਸਗਲ ਕੀ ਜੀਵਨਿ ਮੇਰੀ ਜੀਵਨਿ ਮੇਰੇ ਦਾਸ ॥
ਨਾਮਦੇਵ ਜਾ ਕੇ ਜੀਅ ਐਸੀ ਤੈਸੋ ਤਾ ਕੈ ਪ੍ਰੇਮ ਪ੍ਰਗਾਸ ॥੨॥੩॥
ਸਾਰੰਗ ॥
ੴ ਸਤਿਗੁਰ ਪ੍ਰਸਾਦਿ ॥
ਤੈ ਨਰ ਕਿਆ ਪੁਰਾਨੁ ਸੁਨਿ ਕੀਨਾ ॥
ਅਨਪਾਵਨੀ ਭਗਤਿ ਨਹੀ ਉਪਜੀ ਭੂਖੈ ਦਾਨੁ ਨ ਦੀਨਾ ॥੧॥ ਰਹਾਉ ॥
ਕਾਮੁ ਨ ਬਿਸਰਿਓ ਕ੍ਰੋਧੁ ਨ ਬਿਸਰਿਓ ਲੋਭੁ ਨ ਛੂਟਿਓ ਦੇਵਾ ॥
ਪਰ ਨਿੰਦਾ ਮੁਖ ਤੇ ਨਹੀ ਛੂਟੀ ਨਿਫਲ ਭਈ ਸਭ ਸੇਵਾ ॥੧॥
ਬਾਟ ਪਾਰਿ ਘਰੁ ਮੂਸਿ ਬਿਰਾਨੋ ਪੇਟੁ ਭਰੈ ਅਪ੍ਰਾਧੀ ॥
ਜਿਹਿ ਪਰਲੋਕ ਜਾਇ ਅਪਕੀਰਤਿ ਸੋਈ ਅਬਿਦਿਆ ਸਾਧੀ ॥੨॥
ਹਿੰਸਾ ਤਉ ਮਨ ਤੇ ਨਹੀ ਛੂਟੀ ਜੀਅ ਦਇਆ ਨਹੀ ਪਾਲੀ ॥
ਪਰਮਾਨੰਦ ਸਾਧਸੰਗਤਿ ਮਿਲਿ ਕਥਾ ਪੁਨੀਤ ਨ ਚਾਲੀ ॥੩॥੧॥੬॥
ਛਾਡਿ ਮਨ ਹਰਿ ਬਿਮੁਖਨ ਕੋ ਸੰਗੁ ॥
ਸਾਰੰਗ ਮਹਲਾ ੫ ਸੂਰਦਾਸ ॥
ੴ ਸਤਿਗੁਰ ਪ੍ਰਸਾਦਿ ॥
ਹਰਿ ਕੇ ਸੰਗ ਬਸੇ ਹਰਿ ਲੋਕ ॥
ਤਨੁ ਮਨੁ ਅਰਪਿ ਸਰਬਸੁ ਸਭੁ ਅਰਪਿਓ ਅਨਦ ਸਹਜ ਧੁਨਿ ਝੋਕ ॥੧॥ ਰਹਾਉ ॥
ਦਰਸਨੁ ਪੇਖਿ ਭਏ ਨਿਰਬਿਖਈ ਪਾਏ ਹੈ ਸਗਲੇ ਥੋਕ ॥
ਆਨ ਬਸਤੁ ਸਿਉ ਕਾਜੁ ਨ ਕਛੂਐ ਸੁੰਦਰ ਬਦਨ ਅਲੋਕ ॥੧॥
ਸਿਆਮ ਸੁੰਦਰ ਤਜਿ ਆਨ ਜੁ ਚਾਹਤ ਜਿਉ ਕੁਸਟੀ ਤਨਿ ਜੋਕ ॥
ਸੂਰਦਾਸ ਮਨੁ ਪ੍ਰਭਿ ਹਥਿ ਲੀਨੋ ਦੀਨੋ ਇਹੁ ਪਰਲੋਕ ॥੨॥੧॥੮॥
ਸਾਰੰਗ ਕਬੀਰ ਜੀਉ ॥
ੴ ਸਤਿਗੁਰ ਪ੍ਰਸਾਦਿ ॥
ਹਰਿ ਬਿਨੁ ਕਉਨੁ ਸਹਾਈ ਮਨ ਕਾ ॥
ਮਾਤ ਪਿਤਾ ਭਾਈ ਸੁਤ ਬਨਿਤਾ ਹਿਤੁ ਲਾਗੋ ਸਭ ਫਨ ਕਾ ॥੧॥ ਰਹਾਉ ॥
ਆਗੇ ਕਉ ਕਿਛੁ ਤੁਲਹਾ ਬਾਂਧਹੁ ਕਿਆ ਭਰਵਾਸਾ ਧਨ ਕਾ ॥
ਕਹਾ ਬਿਸਾਸਾ ਇਸ ਭਾਂਡੇ ਕਾ ਇਤਨਕੁ ਲਾਗੈ ਠਨਕਾ ॥੧॥
ਸਗਲ ਧਰਮ ਪੁੰਨ ਫਲ ਪਾਵਹੁ ਧੂਰਿ ਬਾਂਛਹੁ ਸਭ ਜਨ ਕਾ ॥
ਕਹੈ ਕਬੀਰੁ ਸੁਨਹੁ ਰੇ ਸੰਤਹੁ ਇਹੁ ਮਨੁ ਉਡਨ ਪੰਖੇਰੂ ਬਨ ਕਾ ॥੨॥੧॥੯॥
