ਰਾਮਕਲੀ ਕੀ ਵਾਰ ਰਾਇ ਬਲਵੰਡਿ ਤਥਾ ਸਤੈ ਡੂਮਿ ਆਖੀ
ੴ ਸਤਿਗੁਰ ਪ੍ਰਸਾਦਿ ॥
ਨਾਉ ਕਰਤਾ ਕਾਦਰੁ ਕਰੇ ਕਿਉ ਬੋਲੁ ਹੋਵੈ ਜੋਖੀਵਦੈ ॥
ਦੇ ਗੁਨਾ ਸਤਿ ਭੈਣ ਭਰਾਵ ਹੈ ਪਾਰੰਗਤਿ ਦਾਨੁ ਪੜੀਵਦੈ ॥
ਨਾਨਕਿ ਰਾਜੁ ਚਲਾਇਆ ਸਚੁ ਕੋਟੁ ਸਤਾਣੀ ਨੀਵ ਦੈ ॥
ਲਹਣੇ ਧਰਿਓਨੁ ਛਤੁ ਸਿਰਿ ਕਰਿ ਸਿਫਤੀ ਅੰਮ੍ਰਿਤੁ ਪੀਵਦੈ ॥
ਮਤਿ ਗੁਰ ਆਤਮ ਦੇਵ ਦੀ ਖੜਗਿ ਜੋਰਿ ਪਰਾਕੁਇ ਜੀਅ ਦੈ ॥
ਗੁਰਿ ਚੇਲੇ ਰਹਰਾਸਿ ਕੀਈ ਨਾਨਕਿ ਸਲਾਮਤਿ ਥੀਵਦੈ ॥
ਸਹਿ ਟਿਕਾ ਦਿਤੋਸੁ ਜੀਵਦੈ ॥੧॥
ਲਹਣੇ ਦੀ ਫੇਰਾਈਐ ਨਾਨਕਾ ਦੋਹੀ ਖਟੀਐ ॥
ਜੋਤਿ ਓਹਾ ਜੁਗਤਿ ਸਾਇ ਸਹਿ ਕਾਇਆ ਫੇਰਿ ਪਲਟੀਐ ॥
ਝੁਲੈ ਸੁ ਛਤੁ ਨਿਰੰਜਨੀ ਮਲਿ ਤਖਤੁ ਬੈਠਾ ਗੁਰ ਹਟੀਐ ॥
ਕਰਹਿ ਜਿ ਗੁਰ ਫੁਰਮਾਇਆ ਸਿਲ ਜੋਗੁ ਅਲੂਣੀ ਚਟੀਐ ॥
ਲੰਗਰੁ ਚਲੈ ਗੁਰ ਸਬਦਿ ਹਰਿ ਤੋਟਿ ਨ ਆਵੀ ਖਟੀਐ ॥
ਖਰਚੇ ਦਿਤਿ ਖਸੰਮ ਦੀ ਆਪ ਖਹਦੀ ਖੈਰਿ ਦਬਟੀਐ ॥
ਹੋਵੈ ਸਿਫਤਿ ਖਸੰਮ ਦੀ ਨੂਰੁ ਅਰਸਹੁ ਕੁਰਸਹੁ ਝਟੀਐ ॥
ਤੁਧੁ ਡਿਠੇ ਸਚੇ ਪਾਤਿਸਾਹ ਮਲੁ ਜਨਮ ਜਨਮ ਦੀ ਕਟੀਐ ॥
ਸਚੁ ਜਿ ਗੁਰਿ ਫੁਰਮਾਇਆ ਕਿਉ ਏਦੂ ਬੋਲਹੁ ਹਟੀਐ ॥
ਪੁਤ੍ਰੀ ਕਉਲੁ ਨ ਪਾਲਿਓ ਕਰਿ ਪੀਰਹੁ ਕੰਨ੍ਹ ਮੁਰਟੀਐ ॥
ਦਿਲਿ ਖੋਟੈ ਆਕੀ ਫਿਰਨਿ੍ਹ ਬੰਨਿ੍ਹ ਭਾਰੁ ਉਚਾਇਨਿ੍ਹ ਛਟੀਐ ॥
ਜਿਨਿ ਆਖੀ ਸੋਈ ਕਰੇ ਜਿਨਿ ਕੀਤੀ ਤਿਨੈ ਥਟੀਐ ॥
ਕਉਣੁ ਹਾਰੇ ਕਿਨਿ ਉਵਟੀਐ ॥੨॥
ਜਿਨਿ ਕੀਤੀ ਸੋ ਮੰਨਣਾ ਕੋ ਸਾਲੁ ਜਿਵਾਹੇ ਸਾਲੀ ॥
ਧਰਮ ਰਾਇ ਹੈ ਦੇਵਤਾ ਲੈ ਗਲਾ ਕਰੇ ਦਲਾਲੀ ॥
ਸਤਿਗੁਰੁ ਆਖੈ ਸਚਾ ਕਰੇ ਸਾ ਬਾਤ ਹੋਵੈ ਦਰਹਾਲੀ ॥
ਗੁਰ ਅੰਗਦ ਦੀ ਦੋਹੀ ਫਿਰੀ ਸਚੁ ਕਰਤੈ ਬੰਧਿ ਬਹਾਲੀ ॥
ਨਾਨਕੁ ਕਾਇਆ ਪਲਟੁ ਕਰਿ ਮਲਿ ਤਖਤੁ ਬੈਠਾ ਸੈ ਡਾਲੀ ॥
ਦਰੁ ਸੇਵੇ ਉਮਤਿ ਖੜੀ ਮਸਕਲੈ ਹੋਇ ਜੰਗਾਲੀ ॥
ਦਰਿ ਦਰਵੇਸੁ ਖਸੰਮ ਦੈ ਨਾਇ ਸਚੈ ਬਾਣੀ ਲਾਲੀ ॥
ਬਲਵੰਡ ਖੀਵੀ ਨੇਕ ਜਨ ਜਿਸੁ ਬਹੁਤੀ ਛਾਉ ਪਤ੍ਰਾਲੀ ॥
ਲੰਗਰਿ ਦਉਲਤਿ ਵੰਡੀਐ ਰਸੁ ਅੰਮ੍ਰਿਤੁ ਖੀਰਿ ਘਿਆਲੀ ॥
ਗੁਰਸਿਖਾ ਕੇ ਮੁਖ ਉਜਲੇ ਮਨਮੁਖ ਥੀਏ ਪਰਾਲੀ ॥
ਪਏ ਕਬੂਲੁ ਖਸੰਮ ਨਾਲਿ ਜਾਂ ਘਾਲ ਮਰਦੀ ਘਾਲੀ ॥
ਮਾਤਾ ਖੀਵੀ ਸਹੁ ਸੋਇ ਜਿਨਿ ਗੋਇ ਉਠਾਲੀ ॥੩॥
ਹੋਰਿਂਓ ਗੰਗ ਵਹਾਈਐ ਦੁਨਿਆਈ ਆਖੈ ਕਿ ਕਿਓਨੁ ॥
ਨਾਨਕ ਈਸਰਿ ਜਗਨਾਥਿ ਉਚਹਦੀ ਵੈਣੁ ਵਿਰਿਕਿਓਨੁ ॥
ਮਾਧਾਣਾ ਪਰਬਤੁ ਕਰਿ ਨੇਤ੍ਰਿ ਬਾਸਕੁ ਸਬਦਿ ਰਿੜਕਿਓਨੁ ॥
ਚਉਦਹ ਰਤਨ ਨਿਕਾਲਿਅਨੁ ਕਰਿ ਆਵਾ ਗਉਣੁ ਚਿਲਕਿਓਨੁ ॥
ਕੁਦਰਤਿ ਅਹਿ ਵੇਖਾਲੀਅਨੁ ਜਿਣਿ ਐਵਡ ਪਿਡ ਠਿਣਕਿਓਨੁ ॥
ਲਹਣੇ ਧਰਿਓਨੁ ਛਤ੍ਰੁ ਸਿਰਿ ਅਸਮਾਨਿ ਕਿਆੜਾ ਛਿਕਿਓਨੁ ॥
ਜੋਤਿ ਸਮਾਣੀ ਜੋਤਿ ਮਾਹਿ ਆਪੁ ਆਪੈ ਸੇਤੀ ਮਿਕਿਓਨੁ ॥
ਸਿਖਾਂ ਪੁਤ੍ਰਾਂ ਘੋਖਿ ਕੈ ਸਭ ਉਮਤਿ ਵੇਖਹੁ ਜਿ ਕਿਓਨੁ ॥
ਜਾਂ ਸੁਧੋਸੁ ਤਾਂ ਲਹਣਾ ਟਿਕਿਓਨੁ ॥੪॥
ਫੇਰਿ ਵਸਾਇਆ ਫੇਰੁਆਣਿ ਸਤਿਗੁਰਿ ਖਾਡੂਰੁ ॥
ਜਪੁ ਤਪੁ ਸੰਜਮੁ ਨਾਲਿ ਤੁਧੁ ਹੋਰੁ ਮੁਚੁ ਗਰੂਰੁ ॥
ਲਬੁ ਵਿਣਾਹੇ ਮਾਣਸਾ ਜਿਉ ਪਾਣੀ ਬੂਰੁ ॥
ਵਰ੍ਹਿਐ ਦਰਗਹ ਗੁਰੂ ਕੀ ਕੁਦਰਤੀ ਨੂਰੁ ॥
ਜਿਤੁ ਸੁ ਹਾਥ ਨ ਲਭਈ ਤੂੰ ਓਹੁ ਠਰੂਰੁ ॥
ਨਉ ਨਿਧਿ ਨਾਮੁ ਨਿਧਾਨੁ ਹੈ ਤੁਧੁ ਵਿਚਿ ਭਰਪੂਰੁ ॥
ਨਿੰਦਾ ਤੇਰੀ ਜੋ ਕਰੇ ਸੋ ਵੰਞੈ ਚੂਰੁ ॥
ਨੇੜੈ ਦਿਸੈ ਮਾਤ ਲੋਕ ਤੁਧੁ ਸੁਝੈ ਦੂਰੁ ॥
ਫੇਰਿ ਵਸਾਇਆ ਫੇਰੁਆਣਿ ਸਤਿਗੁਰਿ ਖਾਡੂਰੁ ॥੫॥
ਸੋ ਟਿਕਾ ਸੋ ਬੈਹਣਾ ਸੋਈ ਦੀਬਾਣੁ ॥
ਪਿਯੂ ਦਾਦੇ ਜੇਵਿਹਾ ਪੋਤਾ ਪਰਵਾਣੁ ॥
ਜਿਨਿ ਬਾਸਕੁ ਨੇਤ੍ਰੈ ਘਤਿਆ ਕਰਿ ਨੇਹੀ ਤਾਣੁ ॥ ਜਿਨਿ ਸਮੁੰਦੁ ਵਿਰੋਲਿਆ ਕਰਿ ਮੇਰੁ ਮਧਾਣੁ ॥
ਚਉਦਹ ਰਤਨ ਨਿਕਾਲਿਅਨੁ ਕੀਤੋਨੁ ਚਾਨਾਣੁ ॥
ਘੋੜਾ ਕੀਤੋ ਸਹਜ ਦਾ ਜਤੁ ਕੀਓ ਪਲਾਣੁ ॥
ਧਣਖੁ ਚੜਾਇਓ ਸਤ ਦਾ ਜਸ ਹੰਦਾ ਬਾਣੁ ॥
ਕਲਿ ਵਿਚਿ ਧੂ ਅੰਧਾਰੁ ਸਾ ਚੜਿਆ ਰੈ ਭਾਣੁ ॥
ਸਤਹੁ ਖੇਤੁ ਜਮਾਇਓ ਸਤਹੁ ਛਾਵਾਣੁ ॥
ਨਿਤ ਰਸੋਈ ਤੇਰੀਐ ਘਿਉ ਮੈਦਾ ਖਾਣੁ ॥
ਚਾਰੇ ਕੁੰਡਾਂ ਸੁਝੀਓਸੁ ਮਨ ਮਹਿ ਸਬਦੁ ਪਰਵਾਣੁ ॥
ਆਵਾ ਗਉਣੁ ਨਿਵਾਰਿਓ ਕਰਿ ਨਦਰਿ ਨੀਸਾਣੁ ॥
ਅਉਤਰਿਆ ਅਉਤਾਰੁ ਲੈ ਸੋ ਪੁਰਖੁ ਸੁਜਾਣੁ ॥
ਝਖੜਿ ਵਾਉ ਨ ਡੋਲਈ ਪਰਬਤੁ ਮੇਰਾਣੁ ॥
ਜਾਣੈ ਬਿਰਥਾ ਜੀਅ ਕੀ ਜਾਣੀ ਹੂ ਜਾਣੁ ॥
ਕਿਆ ਸਾਲਾਹੀ ਸਚੇ ਪਾਤਿਸਾਹ ਜਾਂ ਤੂ ਸੁਘੜੁ ਸੁਜਾਣੁ ॥
ਦਾਨੁ ਜਿ ਸਤਿਗੁਰ ਭਾਵਸੀ ਸੋ ਸਤੇ ਦਾਣੁ ॥
ਨਾਨਕ ਹੰਦਾ ਛਤ੍ਰੁ ਸਿਰਿ ਉਮਤਿ ਹੈਰਾਣੁ ॥
ਸੋ ਟਿਕਾ ਸੋ ਬੈਹਣਾ ਸੋਈ ਦੀਬਾਣੁ ॥
ਪਿਯੂ ਦਾਦੇ ਜੇਵਿਹਾ ਪੋਤ੍ਰਾ ਪਰਵਾਣੁ ॥੬॥
ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ॥
ਪੂਰੀ ਹੋਈ ਕਰਾਮਾਤਿ ਆਪਿ ਸਿਰਜਣਹਾਰੈ ਧਾਰਿਆ ॥
ਸਿਖੀ ਅਤੈ ਸੰਗਤੀ ਪਾਰਬ੍ਰਹਮੁ ਕਰਿ ਨਮਸਕਾਰਿਆ ॥
ਅਟਲੁ ਅਥਾਹੁ ਅਤੋਲੁ ਤੂ ਤੇਰਾ ਅੰਤੁ ਨ ਪਾਰਾਵਾਰਿਆ ॥
ਜਿਨ੍ਹੀ ਤੂੰ ਸੇਵਿਆ ਭਾਉ ਕਰਿ ਸੇ ਤੁਧੁ ਪਾਰਿ ਉਤਾਰਿਆ ॥
ਲਬੁ ਲੋਭੁ ਕਾਮੁ ਕ੍ਰੋਧੁ ਮੋਹੁ ਮਾਰਿ ਕਢੇ ਤੁਧੁ ਸਪਰਵਾਰਿਆ ॥
ਧੰਨੁ ਸੁ ਤੇਰਾ ਥਾਨੁ ਹੈ ਸਚੁ ਤੇਰਾ ਪੈਸਕਾਰਿਆ ॥
ਨਾਨਕੁ ਤੂ ਲਹਣਾ ਤੂਹੈ ਗੁਰੁ ਅਮਰੁ ਤੂ ਵੀਚਾਰਿਆ ॥
ਗੁਰੁ ਡਿਠਾ ਤਾਂ ਮਨੁ ਸਾਧਾਰਿਆ ॥੭॥
ਚਾਰੇ ਜਾਗੇ ਚਹੁ ਜੁਗੀ ਪੰਚਾਇਣੁ ਆਪੇ ਹੋਆ ॥
ਆਪੀਨੈ੍ ਆਪੁ ਸਾਜਿਓਨੁ ਆਪੇ ਹੀ ਥੰਮਿ੍ਹ ਖਲੋਆ ॥
ਆਪੇ ਪਟੀ ਕਲਮ ਆਪਿ ਆਪਿ ਲਿਖਣਹਾਰਾ ਹੋਆ ॥
ਸਭ ਉਮਤਿ ਆਵਣ ਜਾਵਣੀ ਆਪੇ ਹੀ ਨਵਾ ਨਿਰੋਆ ॥
ਤਖਤਿ ਬੈਠਾ ਅਰਜਨ ਗੁਰੂ ਸਤਿਗੁਰ ਕਾ ਖਿਵੈ ਚੰਦੋਆ ॥
ਉਗਵਣਹੁ ਤੈ ਆਥਵਣਹੁ ਚਹੁ ਚਕੀ ਕੀਅਨੁ ਲੋਆ ॥
ਜਿਨ੍ਹੀ ਗੁਰੂ ਨ ਸੇਵਿਓ ਮਨਮੁਖਾ ਪਇਆ ਮੋਆ ॥
ਦੂਣੀ ਚਉਣੀ ਕਰਾਮਾਤਿ ਸਚੇ ਕਾ ਸਚਾ ਢੋਆ ॥
ਚਾਰੇ ਜਾਗੇ ਚਹੁ ਜੁਗੀ ਪੰਚਾਇਣੁ ਆਪੇ ਹੋਆ ॥੮॥੧॥
