Type Here to Get Search Results !

kirtan

ਤ੍ਵ ਪ੍ਰਸਾਦਿ ਸ੍ਵੱਯੇ (ਦੀਨਨ ਕੀ ਪ੍ਰਤਿਪਾਲ)

ੴ ਸਤਿਗੁਰ ਪ੍ਰਸਾਦਿ 
ਪਾਤਿਸ਼ਾਹੀ ੧੦ 

ਤ੍ਵ ਪ੍ਰਸਾਦਿ ॥ ਸ੍ਵੱਯੇ 

ਦੀਨਨ ਕੀ ਪ੍ਰਤਿਪਾਲ ਕਰੈ ਨਿਤ ਸੰਤ ਉਬਾਰਿ ਗਨੀਮਨ ਗਾਰੈ 
ਪੱਛ ਪਸੂ ਨਗ ਨਾਗ ਨਰਾਧਪ ਸਰਬ ਸਮੈ ਸਭ ਕੋ ਪ੍ਰਤਿਪਾਰੈ 
ਪੋਖਤ ਹੈ ਜਲ ਮੈ ਥਲ ਮੈ ਪਲ ਮੈ ਕਲਿ ਕੇ ਨਹੀਂ ਕਰਮ ਬਿਚਾਰੈ 
ਦੀਨ ਦਇਆਲ ਦਇਆ ਨਿਧਿ ਦੋਖਨ ਦੇਖਤ ਹੈ ਪਰੁ ਦੇਤ ਨ ਹਾਰੈ ॥੧॥੨੪੩॥
ਦਾਹਤ ਹੈ ਦੁਖ ਦੋਖਨ ਕੌ ਦਲ ਦੁੱਜਨ ਕੇ ਪਲ ਮੈ ਦਲ ਡਾਰੈ 
ਖੰਡ ਅਖੰਡ ਪ੍ਰਚੰਡ ਪਹਾਰਨ ਪੂਰਨ ਪ੍ਰੇਮ ਕੀ ਪ੍ਰੀਤ ਸੰਭਾਰੈ 
ਪਾਰ ਨ ਪਾਇ ਸਕੈ ਪਦਮਾ ਪਤਿ ਬੇਦ ਕਤੇਬ ਅਭੇਦ ਉਚਾਰੈ 
ਰੋਜੀ ਹੀ ਰਾਜ ਬਿਲੋਕਤ ਰਾਜਕ ਰੋਖ ਰੂਹਾਨ ਕੀ ਰੋਜੀ ਨ ਟਾਰੈ ॥੨॥੨੪੪॥
ਕੀਟ ਪਤੰਗ ਕੁਰੰਗ ਭੁਜੰਗਮ ਭੂਤ ਭਵਿੱਖ ਭਵਾਨ ਬਨਾਏ 
ਦੇਵ ਅਦੇਵ ਖਪੇ ਅਹੰਮੇਵ ਨ ਭੇਵ ਲਖਿਓ ਭ੍ਰਮ ਸਿਉ ਭਰਮਾਏ 
ਬੇਦ ਪੁਰਾਨ ਕਤੇਬ ਕੁਰਾਨ ਹਸੇਬ ਥਕੇ ਕਰ ਹਾਥ ਨ ਆਏ 
ਪੂਰਨ ਪ੍ਰੇਮ ਪ੍ਰਭਾਉ ਬਿਨਾ ਪਤਿ ਸਿਉ ਕਿਨ ਸ੍ਰੀ ਪਦਮਾ ਪਤਿ ਪਾਏ ॥੩॥੨੪੫॥
ਆਦਿ ਅਨੰਤ ਅਗਾਧ ਅਦ੍ਵੈਖ ਸੁ ਭੂਤ ਭਵਿੱਖ ਭਵਾਨ ਅਭੈ ਹੈ 
ਅੰਤਿ ਬਿਹੀਨ ਅਨਾਤਮ ਆਪ ਅਦਾਗ ਅਦੋਖ ਅਛਿੱਦ੍ਰ ਅਛੈ ਹੈ 
ਲੋਗਨ ਕੇ ਕਰਤਾ ਹਰਤਾ ਜਲ ਮੈ ਥਲ ਮੈ ਭਰਤਾ ਪ੍ਰਭ ਵੈ ਹੈ 
ਦੀਨ ਦਇਆਲ ਦਇਆ ਕਰ ਸ੍ਰੀ ਪਤਿ ਸੁੰਦਰ ਸ੍ਰੀ ਪਦਮਾ ਪਤਿ ਏਹੈ ॥੪॥੨੪੬॥
ਕਾਮ ਨ ਕ੍ਰੋਧ ਨ ਲੋਭ ਨ ਮੋਹ ਨ ਰੋਗ ਨ ਸੋਗ ਨ ਭੋਗ ਨ ਭੈ ਹੈ 
ਦੇਹ ਬਿਹੀਨ ਸਨੇਹ ਸਭੋ ਤਨ ਨੇਹ ਬਿਰਕਤ ਅਗੇਹ ਅਛੈ ਹੈ 
ਜਾਨ ਕੋ ਦੇਤ ਅਜਾਨ ਕੋ ਦੇਤ ਜਮੀਨ ਕੋ ਦੇਤ ਜਮਾਨ ਕੋ ਦੈ ਹੈ 
ਕਾਹੇ ਕੋ ਡੋਲਤ ਹੈ ਤੁਮਰੀ ਸੁਧ ਸੁੰਦਰ ਸ੍ਰੀ ਪਦਮਾ ਪਤਿ ਲੈਹੈ ॥੫॥੨੪੭॥
ਰੋਗਨ ਤੇ ਅਰ ਸੋਗਨ ਤੇ ਜਲ ਜੋਗਨ ਤੇ ਬਹੁ ਭਾਂਤਿ ਬਚਾਵੈ 
ਸੱਤ੍ਰ ਅਨੇਕ ਚਲਾਵਤ ਘਾਵ ਤਊ ਤਨ ਏਕੁ ਨ ਲਾਗਨ ਪਾਵੈ 
ਰਾਖਤ ਹੈ ਅਪਨੋ ਕਰੁ ਦੈ ਕਰ ਪਾਪ ਸੰਬੂਹ ਨ ਭੇਟਨ ਪਾਵੈ 
ਔਰ ਕੀ ਬਾਤ ਕਹਾ ਕਹ ਤੋ ਸੌਂ ਸੁ ਪੇਟ ਹੀ ਕੇ ਪਟ ਬੀਚ ਬਚਾਵੈ ॥੬॥੨੪੮॥
ਜੱਛ ਭੁਜੰਗ ਸੁ ਦਾਨਵ ਦੇਵ ਅਭੇਵ ਤੁਮੈ ਸਭ ਹੀ ਕਰਿ ਧਿਆਵੈਂ 
ਭੂਮਿ ਅਕਾਸ ਪਤਾਲ ਰਸਾਤਲ ਜੱਛ ਭੁਜੰਗ ਸਭੈ ਸਿਰ ਨਿਆਵੈਂ 
ਪਾਇ ਸਕੈ ਨਹੀ ਪਾਰ ਪ੍ਰਭਾ ਹੂ ਕੋ ਨੇਤ ਹੀ ਨੇਤਹ ਬੇਦ ਬਤਾਵੈਂ 
ਖੋਜ ਥਕੇ ਸਭ ਹੀ ਖੁਜੀਆ ਸੁਰ ਹਾਰ ਪਰੇ ਹਰਿ ਹਾਥ ਨ ਆਵੈ ॥੭॥੨੪੯॥
ਨਾਰਦ ਸੇ ਚਤੁਰਾਨਨ ਸੇ ਰੁਮਨਾ ਰਿਖ ਸੇ ਸਭ ਹੂੰ ਮਿਲਿ ਗਾਇਓ 
ਬੇਦ ਕਤੇਬ ਨ ਭੇਦ ਲਖਿਓ ਸਭ ਹਾਰ ਪਰੇ ਹਰਿ ਹਾਥਿ ਨ ਆਇਓ 
ਪਾਇ ਸਕੈ ਨਹੀ ਪਾਰ ਉਮਾਪਤਿ ਸਿੱਧ ਸਨਾਥ ਸਨੰਤਨ ਧਿਆਇਓ 
ਧਿਆਨ ਧਰੋ ਤਿਹ ਕੋ ਮਨ ਮੈਂ ਜਿਹ ਕੋ ਅਮਿਤੋਜਿ ਸਭੈ ਜਗੁ ਛਾਇਓ ॥੮॥੨੫੦॥
ਬੇਦ ਪੁਰਾਨ ਕਤੇਬ ਕੁਰਾਨ ਅਭੇਦ ਨ੍ਰਿਪਾਨ ਸਭੈ ਪਚ ਹਾਰੇ 
ਭੇਦ ਨ ਪਾਇ ਸਕਿਓ ਅਨਭੇਦ ਕੋ ਖੇਦਤ ਹੈ ਅਨਛੇਦ ਪੁਕਾਰੇ 
ਰਾਗ ਨ ਰੂਪ ਨ ਰੇਖ ਨ ਰੰਗ ਨ ਸਾਕ ਨ ਸੋਗ ਨ ਸੰਗਿ ਤਿਹਾਰੇ 
ਆਦਿ ਅਨਾਦਿ ਅਗਾਧ ਅਭੇਖ ਅਦ੍ਵੈਖ ਜਪਿਓ ਤਿਨ ਹੀ ਕੁਲ ਤਾਰੇ ॥੯॥੨੫੧॥
ਤੀਰਥ ਕੋਟ ਕੀਏ ਇਸਨਾਨ ਦੀਏ ਬਹੁ ਦਾਨ ਮਹਾ ਬ੍ਰਤ ਧਾਰੇ 
ਦੇਸ ਫਿਰਿਓ ਕਰ ਭੇਸ ਤਪੋਧਨ ਕੇਸ ਧਰੇ ਨ ਮਿਲੇ ਹਰਿ ਪਿਆਰੇ 
ਆਸਨ ਕੋਟ ਕਰੇ ਅਸਟਾਂਗ ਧਰੇ ਬਹੁ ਨਿਆਸ ਕਰੇ ਮੁਖ ਕਾਰੇ 
ਦੀਨ ਦਇਆਲ ਅਕਾਲ ਭਜੇ ਬਿਨੁ ਅੰਤ ਕੋ ਅੰਤ ਕੇ ਧਾਮ ਸਿਧਾਰੇ ॥੧੦॥੨੫੨॥
Tags

Post a Comment

0 Comments
* Please Don't Spam Here. All the Comments are Reviewed by Admin.